1 Timothy 5:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸੱਕਰ, ਉਸ ਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਆਪਣੇ ਰਿਸ਼ਤੇਦਾਰਾਂ ਦਾ ਧਿਆਨ ਨਹੀਂ ਰੱਖਦਾ, ਖ਼ਾਸ ਕਰਕੇ ਆਪਣੇ ਪਰਿਵਾਰ ਦਾ, ਤਾਂ ਸਮਝੋ ਕਿ ਉਹ ਆਪਣੇ ਵਿਸ਼ਵਾਸ ਤੋਂ ਡਿੱਗ ਚੁੱਕਾ ਹੈ ਅਤੇ ਉਹ ਅਵਿਸ਼ਵਾਸੀਆਂ ਨਾਲੋਂ ਵੀ ਬੁਰਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਵੀ ਵਿਅਕਤੀ ਆਪਣੇ ਰਿਸ਼ਤੇਦਾਰਾਂ ਅਤੇ ਖ਼ਾਸ ਕਰ ਆਪਣੇ ਪਰਿਵਾਰ ਲਈ ਕੋਈ ਪ੍ਰਬੰਧ ਨਹੀਂ ਕਰਦਾ, ਉਸ ਨੇ ਵਿਸ਼ਵਾਸ ਤੋਂ ਇਨਕਾਰ ਕੀਤਾ ਹੈ ਅਤੇ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕੋਈ ਆਪਣਿਆਂ ਲਈ ਅਤੇ ਖਾਸ ਕਰਕੇ ਆਪਣੇ ਘਰਾਣੇ ਲਈ ਅੱਗੋਂ ਹੀ ਤਰੱਦਦ ਨਹੀਂ ਕਰਦਾ ਤਾਂ ਉਹ ਨਿਹਚਾ ਤੋਂ ਬੇਮੁਖ ਹੋਇਆ ਅਤੇ ਬੇਪਰਤੀਤੇ ਨਾਲੋਂ ਭੀ ਬੁਰਾ ਹੈ
Punjabi ERV
ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸਕਰ, ਉਸਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਨਾਸਥਾਵਾਨ ਨਾਲੋਂ ਵੀ ਭੈਡ਼ਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے کوئی اپنیاں تے خاص کر اپنے گھر والیاں دی وی خبر نا لَوے۔ تے اوہ اِیمان دا مُنکر تے بے اِیمان نالوں وی بَھیڑا اے۔
Punjabi Standard Bible (Punjabi Standard Bible) 2023
ਪਰ ਜੇ ਕੋਈ ਆਪਣਿਆਂ ਦੀ, ਖਾਸ ਕਰਕੇ ਆਪਣੇ ਪਰਿਵਾਰ ਦੀ ਦੇਖ-ਭਾਲ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋ ਗਿਆ ਹੈ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਹੈ।