1 Timothy 6:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਜਿਹੜੇ ਗੁਲਾਮ ਹਨ ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਾਰੇ ਜੋ ਗ਼ੁਲਾਮੀ ਦੇ ਜੂਲੇ ਦੇ ਹੇਠ ਹਨ ਆਪਣੇ ਮਾਲਕਾਂ ਨੂੰ ਹਰ ਤਰ੍ਹਾਂ ਦੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ਰ ਦੇ ਨਾਮ ਅਤੇ ਸਾਡੀਆਂ ਸਿੱਖਿਆਵਾਂ ਦੀ ਨਿੰਦਾ ਨਾ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਜੋ ਦਾਸ ਦੇ ਜੂਲੇ ਹੇਠ ਹਨ ਆਪਣੇ ਮਾਲਕਾਂ ਨੂੰ ਪੂਰੇ ਸਤਿਕਾਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ਵਰ ਦੇ ਨਾਮ ਅਤੇ ਸਾਡੀ ਸਿੱਖਿਆ ਦੀ ਬਦਨਾਮੀ ਨਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਜਿੰਨੇ ਗੁਲਾਮ ਹੋ ਕੇ ਜੂਲੇ ਦੇ ਹੇਠ ਹਨ ਓਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਜਾਣਨ ਭਈ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਬਦਨਾਮੀ ਨਾ ਹੋਵੇ
Punjabi ERV
ਉਹ ਜਿਹਡ਼ੇ ਗੁਲਾਮ ਹਨ ਉਨ੍ਹਾਂ ਨੂੰਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑے نوکر جُولے ہیٹھ نیں اپنے اپنے مالکاں نُوں پُوری عِزّت دے قابل جانن۔ تاں جو خُدا دا ناں تے تعلِیم بدنام نا ہوئے۔
Punjabi Standard Bible (Punjabi Standard Bible) 2023
ਉਹ ਸਭ ਜਿਹੜੇ ਗੁਲਾਮੀ ਦੇ ਜੂਲੇ ਹੇਠਾਂ ਹਨ ਆਪਣੇ ਮਾਲਕਾਂ ਨੂੰ ਵਧੀਕ ਆਦਰਯੋਗ ਸਮਝਣ, ਤਾਂਕਿ ਅਜਿਹਾ ਨਾ ਹੋਵੇ ਕਿ ਪਰਮੇਸ਼ਰ ਦੇ ਨਾਮ ਅਤੇ ਉਸ ਦੀ ਸਿੱਖਿਆ ਦੀ ਨਿੰਦਾ ਹੋਵੇ।