1 Timothy 6:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚੱਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਧਨ ਦਾ ਮੋਹ ਹੀ ਸਭ ਤਰ੍ਹਾਂ ਦੀਆਂ ਬੁਰਾਈਆਂ ਦੀ ਜੜ੍ਹ ਹੈ । ਇਸੇ ਦੀ ਲਾਲਸਾ ਰੱਖਦੇ ਹੋਏ ਕਈ ਆਪਣੇ ਵਿਸ਼ਵਾਸ ਤੋਂ ਵੀ ਭਟਕ ਚੁੱਕੇ ਹਨ ਅਤੇ ਉਹਨਾਂ ਨੇ ਆਪਣੇ ਆਪ ਨੂੰ ਕਈ ਤਰ੍ਹਾਂ ਦੇ ਦੁੱਖਾਂ ਨਾਲ ਜ਼ਖ਼ਮੀ ਕਰ ਲਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪੈਸੇ ਦਾ ਪਿਆਰ ਸਾਰੀ ਬੁਰਾਈਆਂ ਦੀ ਜੜ੍ਹ ਹੈ। ਕੁਝ ਲੋਕ, ਪੈਸੇ ਦੀ ਚਾਹ ਕਾਰਨ, ਵਿਸ਼ਵਾਸ ਤੋਂ ਭਟਕ ਗਏ ਅਤੇ ਆਪਣੇ ਆਪ ਨੂੰ ਬਹੁਤ ਸਾਰੇ ਦੁੱਖਾਂ ਨਾਲ ਵਿੰਨ੍ਹਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਾਇਆ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਨਿਹਚਾ ਦੇ ਰਾਹੋਂ ਘੁੱਥ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।।
Punjabi ERV
ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚਕ੍ਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو پَیسے دی مُحبّت سارِیاں بُرائیاں دی اِک جڑ اے۔ جِہدی تانگھ وِچ بتھیریاں اِیمان ولّوں پرت کے اپنے دِلاں نُوں وَن سَونّے روگاں نال وِنّھ لیا اے۔
Punjabi Standard Bible (Punjabi Standard Bible) 2023
ਕਿਉਂਕਿ ਧਨ ਦਾ ਲੋਭ ਹਰ ਪ੍ਰਕਾਰ ਦੀਆਂ ਬੁਰਾਈਆਂ ਦੀ ਜੜ੍ਹ ਹੈ ਜਿਸ ਦੀ ਲਾਲਸਾ ਕਰਕੇ ਕਈ ਲੋਕ ਵਿਸ਼ਵਾਸ ਤੋਂ ਭਟਕ ਗਏ ਹਨ ਅਤੇ ਆਪਣੇ ਆਪ ਨੂੰ ਬਹੁਤ ਸਾਰੇ ਦੁੱਖਾਂ ਨਾਲ ਛਲਣੀ ਕਰ ਲਿਆ ਹੈ।