1 Timothy 6:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਸ਼ਵਾਸ ਦੀ ਚੰਗੀ ਲੜਾਈ ਲੜ ਅਤੇ ਅਨੰਤ ਜੀਵਨ ਨੂੰ ਫੜ ਕੇ ਰੱਖ । ਇਸੇ ਦੇ ਲਈ ਤੂੰ ਸੱਦਿਆ ਗਿਆ ਹੈਂ ਅਤੇ ਇਸੇ ਦਾ ਇਕਰਾਰ ਤੂੰ ਬਹੁਤ ਸਾਰੇ ਗਵਾਹਾਂ ਦੇ ਸਾਹਮਣੇ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਦੀ ਚੰਗੀ ਲੜਾਈ ਲੜੋ। ਸਦੀਪਕ ਜੀਵਨ ਨੂੰ ਫੜੇ ਰੱਖੋ ਜਿਸ ਲਈ ਪਰਮੇਸ਼ਵਰ ਨੇ ਤੁਹਾਨੂੰ ਬੁਲਾਇਆ ਸੀ ਜਦੋਂ ਤੁਸੀਂ ਬਹੁਤ ਸਾਰੇ ਗਵਾਹਾਂ ਦੀ ਹਾਜ਼ਰੀ ਵਿੱਚ ਆਪਣਾ ਪੱਕਾ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੈਂ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ
Punjabi ERV
ਆਪਣੇ ਵਿਸ਼ਵਾਸ ਨੂੰ ਬਣਾਈ ਰਖਨਾ ਦੌਡ਼ ਦੌਡ਼ਨ ਵਾਂਗ ਹੈ। ਉਸ ਦੌਡ਼ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹਡ਼ਾ ਸਦੀਵੀ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی چنگی کُشتی گُھل اوس سدا دی زِندگی اُتّے قبضہ کر لے۔ جِہدے لئی سدّیا گیا سَیں۔ تے بتھیرے گواہاں اگّے چَنگا اِقرار کِیتا سی۔
Punjabi Standard Bible (Punjabi Standard Bible) 2023
ਵਿਸ਼ਵਾਸ ਦੀ ਚੰਗੀ ਲੜਾਈ ਲੜ ਅਤੇ ਸਦੀਪਕ ਜੀਵਨ ਨੂੰ ਫੜੀ ਰੱਖ ਜਿਸ ਦੇ ਲਈ ਤੂੰ ਬੁਲਾਇਆ ਗਿਆ ਅਤੇ ਬਹੁਤ ਸਾਰੇ ਗਵਾਹਾਂ ਦੇ ਸਾਹਮਣੇ ਪੱਕਾ ਇਕਰਾਰ ਕੀਤਾ।