1 Timothy 6:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋੜ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿੱਖਮਈ ਜੀਵਨ ਲਈ ਇੱਕ ਪੱਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹੜਾ ਸੱਚਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਉਹ ਆਪਣੇ ਲਈ ਖ਼ਜ਼ਾਨਾ ਤਿਆਰ ਕਰਨਗੇ ਜਿਸ ਦੀ ਨੀਂਹ ਅੱਗੇ ਆਉਣ ਵਾਲੇ ਸਮੇਂ ਦੇ ਲਈ ਪੱਕੀ ਹੋਵੇਗੀ । ਤਦ ਉਹ ਉਸ ਜੀਵਨ ਨੂੰ ਪ੍ਰਾਪਤ ਕਰਨਗੇ ਜੋ ਅਸਲ ਵਿੱਚ ਜੀਵਨ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤਰੀਕੇ ਨਾਲ ਉਹ ਆਉਣ ਵਾਲੇ ਸਮੇਂ ਦੀ ਇੱਕ ਪੱਕੀ ਨੀਂਹ ਦੇ ਤੌਰ ਤੇ ਆਪਣੇ ਲਈ ਖਜ਼ਾਨਾ ਰੱਖ ਲੈਣਗੇ, ਤਾਂ ਜੋ ਉਹ ਉਸ ਜੀਵਨ ਨੂੰ ਫੜ ਸਕਣ ਜਿਹੜਾ ਸੱਚ-ਮੁੱਚ ਜੀਵਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਆਪਣੇ ਲਈ ਧਰਨ ਭਈ ਓਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।।
Punjabi ERV
ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋਡ਼ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿਖਮਈ ਜੀਵਨ ਲਈ ਇੱਕ ਪਕ੍ਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹਡ਼ਾ ਸੱਚਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اگّے واسطے اِک چنگی نِینّھ قیم کر رکھن۔ تاں جو اصلی زِندگی اُتّے قبضہ کر لین۔
Punjabi Standard Bible (Punjabi Standard Bible) 2023
ਅਤੇ ਭਵਿੱਖ ਲਈ ਆਪਣੇ ਵਾਸਤੇ ਚੰਗੀ ਨੀਂਹ ਰੱਖਣ ਤਾਂਕਿ ਉਹ ਉਸ ਜੀਵਨ ਨੂੰ ਜੋ ਅਸਲ ਜੀਵਨ ਹੈ, ਪ੍ਰਾਪਤ ਕਰਨ।