1 Timothy 6:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰੱਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਮਈ ਗੱਲਾਂ ਆਖਦੇ ਹਨ, ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹੜੇ ਦਲੀਲਬਾਜ਼ੀ ਕਰਦੇ ਹਨ ਜਿਸ ਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਿਮੋਥਿਉਸ, ਜੋ ਕੁਝ ਤੈਨੂੰ ਸੌਂਪਿਆ ਗਿਆ ਹੈ, ਉਸ ਦੀ ਸੁਰੱਖਿਆ ਕਰ । ਵਿਅਰਥ ਸੰਸਾਰਕ ਬਹਿਸਾਂ ਅਤੇ ਵਿਰੋਧੀ ਵਿਚਾਰਾਂ ਤੋਂ ਦੂਰ ਰਹਿ ਜਿਹਨਾਂ ਨੂੰ ਗ਼ਲਤੀ ਦੇ ਨਾਲ ਗਿਆਨ ਸਮਝਿਆ ਜਾਂਦਾ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਿਮੋਥਿਉਸ, ਜੋ ਤੈਨੂੰ ਸੌਂਪਿਆ ਗਿਆ ਹੈ ਉਸ ਦੀ ਰਾਖੀ ਕਰ। ਸੰਸਾਰਿਕ ਅਤੇ ਝੂਠੇ ਗਿਆਨ ਦੀ ਗੱਲਾਂ ਤੋਂ ਮੂੰਹ ਫੇਰ,
Punjabi Bible 2016 - ਪਵਿੱਤਰ ਬਾਈਬਲ O.V.
ਹੇ ਤਿਮੋਥਿਉਸ, ਉਸ ਅਮਾਨਤ ਦੀ ਰਖਵਾਲੀ ਕਰ ਅਤੇ ਜਿਹੜਾ ਝੂਠ ਮੂਠ ਗਿਆਨ ਕਹਾਉਂਦਾ ਹੈ ਉਹ ਦੀ ਗੰਦੀ ਬੁੜ ਬੁੜ ਅਤੇ ਵਿਰੋਧਤਾਈਆਂ ਵੱਲੋਂ ਮੂੰਹ ਭੁਆ ਲੈ
Punjabi ERV
ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹਡ਼ੇ ਮੂਰਖਮਈ ਗੱਲਾਂ ਆਖਦੇ ਹਨ, ਜਿਹਡ਼ੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹਡ਼ੇ ਦਲੀਲਬਾਜ਼ੀ ਕਰਦੇ ਹਨ ਜਿਸਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁੜ-ਬੁੜ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے تِیمُتِھیُس ایس امانت نُوں چنگی طرح رکھ۔ تے جیہڑے عِلم نُوں عِلم آکھنا ای نئیں چاہیدا۔ اوہدی واہیات بکواساں تے مخالفتاں اُتّے دھیان نا کر۔
Punjabi Standard Bible (Punjabi Standard Bible) 2023
ਹੇ ਤਿਮੋਥਿਉਸ, ਜਿਹੜੀ ਸਿੱਖਿਆ ਤੈਨੂੰ ਸੌਂਪੀ ਗਈ ਉਸ ਦੀ ਰਾਖੀ ਕਰ ਅਤੇ ਵਿਅਰਥ ਦੀਆਂ ਸੰਸਾਰਕ ਗੱਲਾਂ ਅਤੇ ਝੂਠੇ ਗਿਆਨ ਤੋਂ ਦੂਰ ਰਹਿ