1 Timothy 6:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਲੋਕ ਜੋ ਅਮੀਰ ਬਣਨਾ ਚਾਹੁੰਦੇ ਹਨ, ਉਹ ਪਰਤਾਵੇ, ਫੰਦੇ ਅਤੇ ਬਹੁਤ ਸਾਰੀਆਂ ਮੂਰਖਤਾਪੂਰਣ ਅਤੇ ਹਾਨੀਕਾਰਕ ਲਾਲਸਾਵਾਂ ਵਿੱਚ ਫਸ ਜਾਂਦੇ ਹਨ ਜੋ ਲੋਕਾਂ ਨੂੰ ਨਾਸ਼ ਅਤੇ ਬਰਬਾਦੀ ਵਿੱਚ ਡੋਬ ਦਿੰਦੀਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜੋ ਅਮੀਰ ਹੋਣਾ ਚਾਹੁੰਦੇ ਹਨ ਪਰਤਾਵੇ ਅਤੇ ਇੱਕ ਜਾਲ ਵਿੱਚ ਫਸ ਜਾਂਦੇ ਹਨ ਅਤੇ ਬਹੁਤ ਸਾਰੀਆਂ ਮੂਰਖਤਾ ਅਤੇ ਨੁਕਸਾਨ ਕਰਨ ਵਾਲਿਆ ਇੱਛਾਵਾਂ ਵਿੱਚ ਫਸ ਜਾਂਦੇ ਹਨ ਜੋ ਲੋਕਾਂ ਨੂੰ ਬਰਬਾਦ ਅਤੇ ਤਬਾਹੀ ਵਿੱਚ ਡੋਬ ਦਿੰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਜਿਹੜੇ ਧਨਵਾਨ ਬਣਿਆ ਚਾਹੁੰਦੇ ਹਨ ਸੋ ਪਰਤਾਵੇ ਅਤੇ ਫਾਹੀ ਵਿੱਚ ਅਤੇ ਬਹੁਤਿਆਂ ਵਿਸ਼ਿਆਂ ਵਿੱਚ ਪੈਂਦੇ ਹਨ ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑے دَولتمند بننا چاہندے نیں اوہ ایسے ای ازمایش تے پھاہی تے بُہت ساری واہیات تے نُقصان دین والِیاں خواہشاں وِچ پَھس جاندے نیں جیہڑیاں بندیاں نُوں بربادی تے مَوت دے دریا وِچ ڈوب دیندیاں نیں۔
Punjabi Standard Bible (Punjabi Standard Bible) 2023
ਪਰ ਜਿਹੜੇ ਧਨਵਾਨ ਬਣਨਾ ਚਾਹੁੰਦੇ ਹਨ ਉਹ ਪਰਤਾਵੇ, ਫਾਹੀ ਅਤੇ ਬਹੁਤ ਸਾਰੀਆਂ ਮੂਰਖਤਾਪੂਰਣ ਅਤੇ ਹਾਨੀਕਾਰਕ ਲਾਲਸਾਵਾਂ ਵਿੱਚ ਫਸ ਜਾਂਦੇ ਹਨ ਜੋ ਲੋਕਾਂ ਨੂੰ ਨਾਸ ਅਤੇ ਬਰਬਾਦੀ ਦੇ ਸਮੁੰਦਰ ਵਿੱਚ ਡੋਬ ਦਿੰਦੀਆਂ ਹਨ।