2 Chronicles 14:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਸਾ ਨੇ ਯਹੂਦਾਹ ਦੇ ਲੋਕਾਂ ਨੂੰ ਆਖਿਆ, “ਆਓ ਅਸੀਂ ਇਹ ਸ਼ਹਿਰ ਬਣਾਈੇਏ ਅਤੇ ਇਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈੇਏ ਅਤੇ ਫ਼ਾਟਕ ਬਣਾ ਕੇ ਉਨ੍ਹਾਂ ਤੇ ਅਰਲ ਲਗਾਈੇਏ, ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ। ਇਹ ਦੇਸ ਸਾਡੇ ਕਬਜ਼ੇ ਵਿੱਚ ਇਸ ਲਈ ਹੈ ਕਿਉਂ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧਿਆਇਆ ਤੇ ਉਸ ਨੇ ਸਾਡੇ ਚਾਰੇ-ਪਾਸੇ ਸ਼ਾਂਤੀ ਵਰਤਾਈ ਹੈ।” ਇਉਂ ਉਨ੍ਹਾਂ ਨੇ ਇਸ ਰਾਜ ਨੂੰ ਬਣਾਇਆ ਅਤੇ ਸਫ਼ਲਤਾ ਪ੍ਰਾਪਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਏਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਤੇ ਅਰਲ ਲਾਈਏ ਜਦ ਤੀਕ ਏਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸਾਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫੇਰਿਓਂ ਅਰਾਮ ਬਖ਼ਸ਼ਿਆ ਹੈ। ਸੋ ਓਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫਲ ਹੋਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਇਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਦੇ ਅਰਲ ਲਾਈਏ ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸੀਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫ਼ੇਰਿਓਂ ਅਰਾਮ ਬਖਸ਼ਿਆ ਹੈ। ਸੋ ਉਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫ਼ਲ ਹੋਏ।