2 Chronicles 14:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਸਾ ਪਾਤਸ਼ਾਹ ਕੋਲ ਯਹੂਦਾਹ ਘਰਾਣੇ ਵਿੱਚੋਂ 3,00,000 ਮਨੁੱਖਾਂ ਦੀ ਫ਼ੌਜ ਸੀ ਅਤੇ ਬਿਨਯਾਮੀਨ ਵਿੱਚੋਂ 2,80,000 ਯਹੂਦਾਹ ਦੇ ਸੈਨਿਕਾਂ ਦੇ ਹੱਥਾਂ ’ਚ ਢਾਲਾਂ ਅਤੇ ਬਰਛੇ ਹੁੰਦੇ ਸਨ ਅਤੇ ਬਿਨਯਾਮੀਨ ਦੇ ਸੈਨਿਕਾਂ ਦੇ ਹੱਥਾਂ ਵਿੱਚ ਛੋਟੀਆਂ ਢਾਲਾਂ ਹੁੰਦੀਆਂ ਅਤੇ ਤੀਰ ਚਲਾਉਂਦੇ ਸਨ। ਇਹ ਸਾਰੇ ਮਨੁੱਖ ਤਕੜੇ ਵੀਰ ਯੋਧੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਆਸਾ ਦੇ ਕੋਲ ਯਹੂਦਾਹ ਦੀ ਤਿੰਨ ਲੱਖ ਫ਼ੌਜ ਸੀ ਜਿਹੜੇ ਢਾਲ ਅਤੇ ਬਰਛੀ ਚੁੱਕਦੇ ਸਨ ਅਤੇ ਬਿਨਯਾਮੀਨ ਦੇ ਦੋ ਲੱਖ ਅੱਸੀ ਹਜ਼ਾਰ ਸਨ ਜੋ ਢਾਲ ਚੁੱਕਦੇ ਸਨ ਅਤੇ ਤੀਰ ਚਲਾਉਂਦੇ ਸਨ ਅਰ ਏਹ ਸਾਰੇ ਸੂਰਬੀਰ ਜੋਧੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਸਾ ਦੇ ਕੋਲ ਯਹੂਦਾਹ ਦੀ ਤਿੰਨ ਲੱਖ ਫ਼ੌਜ ਸੀ ਜਿਹੜੇ ਢਾਲ਼ ਅਤੇ ਬਰਛੀ ਚੁੱਕਦੇ ਸਨ ਅਤੇ ਬਿਨਯਾਮੀਨ ਦੇ ਦੋ ਲੱਖ ਅੱਸੀ ਹਜ਼ਾਰ ਸਨ ਜੋ ਢਾਲ਼ ਚੁੱਕਦੇ ਅਤੇ ਤੀਰ ਚਲਾਉਂਦੇ ਸਨ ਅਤੇ ਇਹ ਸਾਰੇ ਸੂਰਬੀਰ ਯੋਧੇ ਸਨ।