2 Chronicles 18:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਵੇਖਿਆ ਤਾਂ ਉਨ੍ਹਾਂ ਨੇ ਸੋਚਿਆ, ਇਹ ਹੀ ਇਸਰਾਏਲ ਦਾ ਪਾਤਸ਼ਾਹ ਅਹਾਬ ਹੋਵੇਗਾ। ਤਾਂ ਉਹ ਯਹੋਸ਼ਾਫ਼ਾਟ ਵੱਲ ਲੜਨ ਲਈ ਮੁੜੇ ਪਰ ਯਹੋਸ਼ਾਫ਼ਾਟ ਨੇ ਯਹੋਵਾਹ ਨੂੰ ਪੁਕਾਰਿਆ ਤੇ ਯਹੋਵਾਹ ਨੇ ਉਸ ਨੂੰ ਬਚਾਅ ਲਿਆ। ਪਰਮੇਸ਼ੁਰ ਨੇ ਰੱਥਾਂ ਦੇ ਸਰਦਾਰਾਂ ਦਾ ਉਸ ਵੱਲੋਂ ਮੁਹਾਣਾ ਮੋੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਡਿੱਠਾ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਪਾਤਸ਼ਾਹ ਜ਼ਰੂਰ ਏਹੋ ਹੀ ਹੋਵੇਗਾ ਅਤੇ ਓਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਟ ਚਿਚਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਤ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਰਾਜਾ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਤ ਚਿੱਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ