2 Chronicles 18:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਅਹਾਬ ਪਾਤਸ਼ਾਹ ਨੇ ਨਬੀਆਂ ਨੂੰ ਬੁਲਾਇਆ। 400 ਨਬੀ ਇੱਕਤਰ ਹੋਏ ਤਾਂ ਅਹਾਬ ਨੇ ਉਨ੍ਹਾਂ ਨੂੰ ਕਿਹਾ, “ਸਾਨੂੰ ਰਾਮੋਥ-ਗਿਲਆਦ ਦੇ ਵਿਰੁੱਧ ਯੁੱਧ ਕਰਨਾ ਚਾਹੀਦਾ ਹੈ ਕਿ ਨਹੀਂ?” ਨਬੀਆਂ ਨੇ ਅਹਾਬ ਨੂੰ ਕਿਹਾ, “ਜਾਓ ਕਿਉਂ ਕਿ ਯਹੋਵਾਹ ਤੁਹਾਨੂੰ ਜਿੱਤ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਰਾਮੋਥ-ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਯਾ ਜਾਣ ਦੇਈਏ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਲੱਗਭੱਗ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਜਾਂ ਜਾਣ ਦੇਈਏ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ