2 Chronicles 18:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਹਾਬ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਇੱਥੇ ਇੱਕ ਅਜਿਹਾ ਮਨੁੱਖ ਹੈ ਜਿਸ ਕੋਲੋਂ ਅਸੀਂ ਯਹੋਵਾਹ ਤੋਂ ਪੁੱਛੀਏ, ਪਰ ਮੈਂ ਉਸ ਆਦਮੀ ਨੂੰ ਨਫ਼ਰਤ ਕਰਦਾ ਹਾਂ ਕਿਉਂ ਕਿ ਉਹ ਹਮੇਸ਼ਾ ਮੇਰੇ ਲਈ ਯਹੋਵਾਹ ਵੱਲੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਸ ਮਨੁੱਖ ਦਾ ਨਾਂ ਹੈ ਮੀਕਾਯਾਹ। ਉਹ ਯਿਮਲਾਹ ਦਾ ਪੁੱਤਰ ਹੈ।” ਪਰ ਯਹੋਸ਼ਾਫ਼ਾਟ ਨੇ ਕਿਹਾ, “ਅਹਾਬ, ਇੰਝ ਨਾ ਕਹੋ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਹ ਯਿਮਲਾਹ ਦਾ ਪੁੱਤ੍ਰ ਮੀਕਾਯਾਹ ਹੈ। ਯਹੋਸ਼ਾਫ਼ਾਟ ਨੇ ਆਖਿਆ, ਪਾਤਸ਼ਾਹ ਐਊਂ ਨਾ ਆਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਯਹੋਸ਼ਾਫ਼ਾਤ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ