2 Chronicles 20:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੋਸ਼ਾਫ਼ਾਟ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਪਰ ਇੰਨਾ ਮਾਲ ਖਜ਼ਾਨਾ ਅਤੇ ਬਹੁਕੀਮਤੀ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸੱਕੀਆਂ। ਲੁੱਟ ਦਾ ਮਾਲ ਇੰਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਸ਼ਾਫ਼ਾਟ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਤੇ ਏਨਾ ਮਾਲ ਧਨ ਅਤੇ ਬਹੁ ਮੁੱਲੀਆਂ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸੱਕੀਆਂ ਅਤੇ ਲੁੱਟ ਦਾ ਮਾਲ ਏਨਾ ਸੀ ਕਿ ਓਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਸ਼ਾਫ਼ਾਤ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਤੋਂ ਐਨਾ ਮਾਲ ਧਨ ਅਤੇ ਬਹੁਮੁੱਲੀਆਂ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ ਅਤੇ ਲੁੱਟ ਦਾ ਮਾਲ ਐਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ