2 Chronicles 21:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਤੋਂ ਹੁਣ ਤੀਕ, ਅਦੋਮ ਯਹੂਦਾਹ ਦੇ ਵਿਰੁੱਧ, ਵਿਦ੍ਰੋਹੀ ਹੈ। ਲਿਬਨਾਹ ਨਗਰ ਦੇ ਲੋਕਾਂ ਨੇ ਵੀ ਯਹੋਰਾਮ ਦੇ ਵਿਰੁੱਧ ਬਗਾਵਤ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਰਾਮ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਦੋਮ ਅੱਜ ਤੀਕ ਯਹੂਦਾਹ ਤੋਂ ਆਕੀ ਹੈ ਅਤੇ ਉਸੇ ਸਮੇਂ ਲਿਬਨਾਹ ਵੀ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅਦੋਮ ਅੱਜ ਤੱਕ ਯਹੂਦਾਹ ਦੀ ਅਧੀਨਤਾਈ ਤੋਂ ਆਕੀ ਹੈ ਅਤੇ ਉਸੇ ਵੇਲੇ ਲਿਬਨਾਹ ਵੀ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।