2 Chronicles 22:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਅਹਜ਼ਯਾਹ ਨੂੰ ਲੱਭਣ ਲੱਗਾ। ਉਸ ਦੇ ਆਦਮੀਆਂ ਨੇ ਉਸ ਨੂੰ ਸਾਮਰਿਯਾ ਸ਼ਹਿਰ ਵਿੱਚ ਲੁਕੇ ਹੋਏ ਨੂੰ ਲੱਭ ਲਿਆ। ਅਤੇ ਉਸ ਨੂੰ ਫ਼ੜ ਕੇ ਯੇਹੂ ਕੋਲ ਲੈ ਆਏ। ਉਨ੍ਹਾਂ ਨੇ ਅਹਜ਼ਯਾਹ ਨੂੰ ਵੱਢ ਕੇ ਤੇ ਦਫ਼ਨਾਅ ਦਿੱਤਾ। ਉਨ੍ਹਾਂ ਕਿਹਾ, “ਇਹ ਯਹੋਸ਼ਾਫ਼ਾਟ ਦਾ ਉੱਤਰਾਧਿਕਾਰੀ ਹੈ। ਯਹੋਸ਼ਫ਼ਾਟ ਪੂਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਹੈ।” ਅਹਜ਼ਯਾਹ ਦੇ ਪਰਿਵਾਰ ਕੋਲ ਯਹੂਦਾਹ ਦੇ ਰਾਜ ਨੂੰ ਮੁੜ ਸੰਭਾਲਣ ਦੀ ਸ਼ਕਤੀ ਨਾ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਅਹਜ਼ਯਾਹ ਨੂੰ ਢੂੰਡਿਆ ਜਿਹੜਾ ਸਾਮਰਿਆ ਵਿੱਚ ਲੁੱਕਿਆ ਹੋਇਆ ਸੀ ਜੋ ਓਹ ਉਸ ਨੂੰ ਫੜ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਓਹ ਆਖਣ ਲੱਗੇ ਕਿ ਏਹ ਯਹੋਸ਼ਾਫ਼ਾਟ ਦਾ ਪੁੱਤ੍ਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਅਹਜ਼ਯਾਹ ਨੂੰ ਲੱਭਿਆ ਜਿਹੜਾ ਸਾਮਰਿਯਾ ਵਿੱਚ ਲੁੱਕਿਆ ਹੋਇਆ ਸੀ ਸੋ ਉਹ ਉਸ ਨੂੰ ਫੜ੍ਹ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਉਹ ਆਖਣ ਲੱਗੇ ਕਿ ਇਹ ਯਹੋਸ਼ਾਫ਼ਾਤ ਦਾ ਪੁੱਤਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ।