2 Chronicles 23:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਪਾਤਸ਼ਾਹ ਵੱਲ ਵੇਖਿਆ। ਪਾਤਸ਼ਾਹ ਆਪਣੇ ਥੰਮ ਦੇ ਫ਼ਾਟਕ ਕੋਲ ਖੜ੍ਹਾ ਸੀ। ਅਤੇ ਜੋ ਤੁਰ੍ਹੀਆਂ ਵਜਾ ਰਹੇ ਸਨ ਅਤੇ ਸਰਦਾਰ ਸਨ ਉਹ ਪਾਤਸ਼ਾਹ ਦੇ ਕੋਲ ਖੜ੍ਹੇ ਸਨ। ਅਤੇ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ। ਗਾਉਣ ਵਾਲੇ ਵਾਜਿਆਂ ਨਾਲ ਉਸਤਤ ਕਰਨ ਵਿੱਚ ਅਗਵਾਈ ਕਰ ਰਹੇ ਸਨ। ਤਦ ਅਥਲਯਾਹ ਨੇ ਆਪਣੇ ਕੱਪੜੇ ਫ਼ਾੜੇ ਅਤੇ ਉੱਚੀ ਆਵਾਜ਼ ਵਿੱਚ ਬੋਲੀ “ਗਦਰ ਗਦਰ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਨਿਗਾਹ ਕੀਤੀ ਤਾਂ ਵੇਖੋ, ਪਾਤਸ਼ਾਹ ਆਪਣੇ ਥੰਮ੍ਹ ਦੇ ਕੋਲ ਫਾਟਕ ਵੱਲ ਖਲੋਤਾ ਸੀ ਅਰ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਪਾਤਸ਼ਾਹ ਦੇ ਕੋਲ ਸਨ ਅਰ ਦੇਸ ਦੇ ਸਾਰੇ ਖੁਸ਼ੀਆਂ ਮਨਾਉਂਦੇ ਅਰ ਤੁਰ੍ਹੀਆਂ ਵਜਾਉਂਦੇ ਸਨ ਅਤੇ ਗਾਉਣ ਵਾਲੇ ਵਾਜਿਆਂ ਨਾਲ ਉਪਮਾ ਕਰਨ ਵਿੱਚ ਅਗਵਾਈ ਕਰਦੇ ਸਨ ਸੋ ਅਥਲਯਾਹ ਨੇ ਆਪਣੇ ਲੀੜੇ ਪਾੜੇ ਅਰ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਨਿਗਾਹ ਕੀਤੀ ਤਾਂ ਵੇਖੋ, ਰਾਜਾ ਆਪਣੇ ਥੰਮ੍ਹ ਦੇ ਕੋਲ ਫਾਟਕ ਵੱਲ ਖੜ੍ਹਾ ਸੀ ਅਤੇ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ ਅਤੇ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਗਾਉਣ ਵਾਲੇ ਵਾਜਿਆਂ ਨਾਲ ਉਪਮਾ ਕਰਨ ਵਿੱਚ ਅਗਵਾਈ ਕਰਦੇ ਸਨ ਸੋ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!