2 Chronicles 23:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਸਾਰੇ ਲੋਕੀਂ ਬਆਲ ਦੇ ਮੰਦਰ ਵਿੱਚ ਗਏ ਅਤੇ ਉਨ੍ਹਾਂ ਉਸ ਬੁੱਤ ਨੂੰ ਢਾਹ ਦਿੱਤਾ ਅਤੇ ਉਸ ਦੇ ਬੁੱਤਾਂ ਅਤੇ ਜਗਵੇਦੀਆਂ ਨੂੰ ਟੁਕੜੇ-ਟੁਕੜੇ ਕਰ ਦਿੱਤਾ। ਅਤੇ ਬਆਲ ਦੇ ਜਾਜਕ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਛੱਡਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਰ ਉਸ ਨੂੰ ਢਾਹ ਦਿੱਤਾ ਅਤੇ ਉਹ ਦੀਆਂ ਜਗਵੇਦੀਆਂ ਤੇ ਮੂਰਤਾਂ ਨੂੰ ਉੱਕਾ ਹੀ ਚਰਨਾ ਚੂਰ ਕਰ ਛੱਡਿਆ ਅਰ ਬਆਲ ਦੇ ਪੂਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ ਅਤੇ ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ