2 Chronicles 24:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦ ਸੰਦੂਕ ਲੇਵੀਆਂ ਦੁਆਰਾ ਕਰਿੰਦਿਆਂ ਦੇ ਹੱਥ ਪੁਜਿਆ ਅਤੇ ਉਨ੍ਹਾਂ ਵੇਖਿਆ ਕਿ ਇਸ ਵਿੱਚ ਬਹੁਤ ਰਕਮ ਹੈ ਤਾਂ ਪਾਤਸ਼ਾਹ ਦੇ ਮੁਨਸ਼ੀ (ਲਿਖਾਰੀ) ਅਤੇ ਪਰਧਾਨ ਜਾਜਕ ਦੇ ਅਫ਼ਸਰ ਨੇ ਆ ਕੇ ਸੰਦੂਕ ਨੂੰ ਖਾਲੀ ਕੀਤਾ ਤੇ ਉਸ ਨੂੰ ਫ਼ਿਰ ਉਸੇ ਹੀ ਜਗ੍ਹਾ ਤੇ ਰੱਖਵਾ ਦਿੱਤਾ ਜਿੱਥੋਂ ਕਿ ਉਹ ਚੁੱਕਿਆ ਸੀ। ਇਉਂ ਹਰ ਰੋਜ਼ ਅਜਿਹਾ ਕਰਦਿਆਂ ਉਨ੍ਹਾਂ ਨੇ ਬਹੁਤ ਸਾਰਾ ਮਾਲ ਇਕੱਠਾ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸੰਦੂਕ ਲੇਵੀਆਂ ਦੇ ਹੱਥੀਂ ਪਾਤਸ਼ਾਹ ਦੇ ਕਾਰਿੰਦਿਆਂ ਦੇ ਕੋਲ ਪੁੱਜਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਏਸ ਧਰਤੀ ਵਿੱਚ ਬਹੁਤ ਰੋਕੜੀ ਹੈ ਤਾਂ ਪਾਤਸ਼ਾਹ ਦੇ ਲਿਖਾਰੀ ਅਤੇ ਪਰਧਾਨ ਜਾਜਕ ਦੇ ਅਫ਼ਸਰ ਨੇ ਆ ਕੇ ਸੰਦੂਕ ਨੂੰ ਖਾਲੀ ਕੀਤਾ ਅਤੇ ਉਹ ਨੂੰ ਫੇਰ ਉਸ ਦੇ ਥਾਂ ਤੇ ਰਖਵਾ ਦਿੱਤਾ ਅਤੇ ਨਿਤ ਏਸੇ ਤਰਾਂ ਕਰ ਕੇ ਉਨ੍ਹਾਂ ਨੇ ਬਹੁਤ ਸਾਰੀ ਰੋਕੜੀ ਇਕੱਠੀ ਕਰ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸੰਦੂਕ ਲੇਵੀਆਂ ਦੇ ਹੱਥੀਂ ਪਾਤਸ਼ਾਹ ਦੇ ਕਰਿੰਦਿਆਂ ਦੇ ਕੋਲ ਪੁੱਜਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਇਸ ਵਿੱਚ ਬਹੁਤ ਰਕਮ ਹੈ ਤਾਂ ਪਾਤਸ਼ਾਹ ਦੇ ਲਿਖਾਰੀ ਅਤੇ ਪ੍ਰਧਾਨ ਜਾਜਕ ਦੇ ਅਫ਼ਸਰ ਨੇ ਆ ਕੇ ਸੰਦੂਕ ਨੂੰ ਖਾਲੀ ਕੀਤਾ ਅਤੇ ਉਹ ਨੂੰ ਫੇਰ ਉਸ ਦੇ ਥਾਂ ਤੇ ਰਖਵਾ ਦਿੱਤਾ ਅਤੇ ਹਰ ਰੋਜ਼ ਇਸੇ ਤਰ੍ਹਾਂ ਕਰ ਕੇ ਉਨ੍ਹਾਂ ਨੇ ਬਹੁਤ ਸਾਰੀ ਰਕਮ ਇਕੱਠੀ ਕਰ ਲਈ