2 Chronicles 24:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਕਾਰੀਗਰਾਂ ਨੇ ਕੰਮ ਪੂਰਾ ਕਰ ਲਿਆ ਤਾਂ ਜਿਹੜਾ ਧੰਨ ਬਚ ਗਿਆ ਉਹ ਪਾਤਸ਼ਾਹ ਅਤੇ ਯਹੋਯਾਦਾ ਕੋਲ ਵਾਪਸ ਲੈ ਕੇ ਆਏ। ਉਨ੍ਹਾਂ ਨੇ ਇਸ ਧੰਨ ਨੂੰ ਯਹੋਵਾਹ ਦੇ ਮੰਦਰ ਦੀ ਉਸਾਰੀ ਤੇ ਵਸਤਾਂ ਲਈ ਵਰਤਿਆ ਸੀ ਅਤੇ ਉਹ ਵਸਤਾਂ ਮੰਦਰ ਦੀ ਸੇਵਾ ਅਤੇ ਹੋਮ ਦੀਆਂ ਭੇਟਾਂ ਲਈ ਵਰਤਿਆਂ ਗਈਆਂ। ਉਨ੍ਹਾਂ ਨੇ ਇਸ ਧੰਨ ਨਾਲ ਸੋਨੇ ਅਤੇ ਚਾਂਦੀ ਦੇ ਕਟੋਰੇ ਅਤੇ ਹੋਰ ਬਰਤਨ ਵੀ ਬਣਾਏ। ਜਦੋਂ ਯਹੋਯਾਦਾ ਜਿਉਂਦਾ ਸੀ ਤਾਂ ਜਾਜਕ ਯਹੋਵਾਹ ਦੇ ਮੰਦਰ ਵਿੱਚ ਹੋਮ ਦੀਆਂ ਭੇਟਾਂ ਚੜ੍ਹਾਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਨੂੰ ਮੁਕਾ ਚੁੱਕੇ ਤਾਂ ਬਾਕੀ ਦੀ ਚਾਂਦੀ ਪਾਤਸ਼ਾਹ ਅਤੇ ਯਹੋਯਾਦਾ ਦੇ ਕੋਲ ਲੈ ਆਏ ਜਿਸ ਦੇ ਨਾਲ ਯਹੋਵਾਹ ਦੇ ਭਵਨ ਲਈ ਭਾਂਡੇ ਅਰਥਾਤ ਸੇਵਾ ਅਤੇ ਬਲੀ ਚੜ੍ਹਾਉਣ ਦੇ ਭਾਂਡੇ ਅਤੇ ਕੌਲੀਆਂ ਅਤੇ ਸੋਨੇ ਅਰ ਚਾਂਦੀ ਦੇ ਭਾਂਡੇ ਬਣੇ ਅਤੇ ਓਹ ਯਹੋਯਾਦਾ ਦੇ ਸਾਰੇ ਦਿਨਾਂ ਤੀਕ ਲਗਾਤਾਰ ਯਹੋਵਾਹ ਦੇ ਭਵਨ ਵਿੱਚ ਹੋਮ ਦੀਆਂ ਬਲੀਆਂ ਚੜ੍ਹਾਉਂਦੇ ਰਹੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਨੂੰ ਮੁਕਾ ਚੁੱਕੇ ਤਾਂ ਬਾਕੀ ਦੀ ਚਾਂਦੀ ਪਾਤਸ਼ਾਹ ਅਤੇ ਯਹੋਯਾਦਾ ਦੇ ਕੋਲ ਲੈ ਆਏ ਜਿਸ ਦੇ ਨਾਲ ਯਹੋਵਾਹ ਦੇ ਭਵਨ ਲਈ ਭਾਂਡੇ ਅਰਥਾਤ ਸੇਵਾ ਅਤੇ ਬਲੀ ਚੜ੍ਹਾਉਣ ਦੇ ਭਾਂਡੇ ਅਤੇ ਕੌਲੀਆਂ ਅਤੇ ਸੋਨੇ ਅਤੇ ਚਾਂਦੀ ਦੇ ਭਾਂਡੇ ਬਣੇ ਅਤੇ ਉਹ ਯਹੋਯਾਦਾ ਦੇ ਸਾਰੇ ਦਿਨਾਂ ਤੱਕ ਲਗਾਤਾਰ ਯਹੋਵਾਹ ਦੇ ਭਵਨ ਵਿੱਚ ਹੋਮ ਦੀਆਂ ਬਲੀਆਂ ਚੜ੍ਹਾਉਂਦੇ ਰਹੇ।