2 Chronicles 24:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਰਾਮੀਆਂ ਨੇ ਯੋਆਸ਼ ਨੂੰ ਛੱਡਿਆ, ਉਹ ਬੁਰੀ ਤਰ੍ਹਾਂ ਜ਼ਖਮੀ ਸੀ। ਯੋਆਸ਼ ਦੇ ਆਪਣੇ ਦਾਸ ਉਸ ਦੇ ਵਿਰੋਧੀ ਹੋ ਗਏ। ਉਹ ਯੋਆਸ਼ ਦੇ ਵੈਰੀ ਇਸ ਲਈ ਹੋਏ ਕਿਉਂ ਕਿ ਉਸ ਨੇ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਨੂੰ ਮਾਰਿਆ ਸੀ। ਯੋਆਸ਼ ਦੇ ਸੇਵਕਾਂ ਨੇ ਉਸ ਨੂੰ ਉਸ ਦੇ ਬਿਸਤਰ ਤੇ ਹੀ ਵੱਢ ਸੁੱਟਿਆ। ਜਦੋਂ ਯੋਆਸ਼ ਮਰਿਆ ਤਾਂ ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ’ਚ ਦਫ਼ਨਾਇਆ, ਪਰ ਉਸ ਨੂੰ ਸ਼ਾਹੀ ਕਬਰਾਂ ਵਿੱਚ ਨਾ ਦਫ਼ਨਾਇਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਓਹ ਉਸ ਦੇ ਕੋਲੋਂ ਮੁੜ ਗਏ ਕਿਉਂ ਜੋ ਉਨ੍ਹਾਂ ਨੇ ਉਸ ਨੂੰ ਵੱਡੀਆਂ ਬੀਮਾਰੀਆਂ ਵਿੱਚ ਰੋਗੀ ਛੱਡਿਆ ਤਾਂ ਉਸ ਦੇ ਨੌਕਰਾਂ ਨੇ ਯਹੋਯਾਦਾ ਜਾਜਕ ਦੇ ਪੁੱਤ੍ਰਾਂ ਦੇ ਖੂਨ ਦੇ ਕਾਰਨ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਉਸ ਦੇ ਬਿਸਤਰੇ ਉੱਤੇ ਕਤਲ ਕੀਤਾ ਤਾਂ ਉਹ ਮਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਤਾਂ ਦੱਬਿਆ ਪਰ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਹੀਂ ਦੱਬਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਉਸ ਦੇ ਕੋਲੋਂ ਮੁੜ ਗਏ ਕਿਉਂ ਜੋ ਉਨ੍ਹਾਂ ਨੇ ਉਸ ਨੂੰ ਵੱਡੀਆਂ ਬਿਮਾਰੀਆਂ ਵਿੱਚ ਰੋਗੀ ਛੱਡਿਆ ਤਾਂ ਉਸ ਦੇ ਨੌਕਰਾਂ ਨੇ ਯਹੋਯਾਦਾ ਜਾਜਕ ਦੇ ਪੁੱਤਰਾਂ ਦੇ ਖੂਨ ਦੇ ਕਾਰਨ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਉਸ ਦੇ ਬਿਸਤਰੇ ਉੱਤੇ ਕਤਲ ਕੀਤਾ ਤਾਂ ਉਹ ਮਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਤਾਂ ਦੱਬਿਆ ਪਰ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਦੱਬਿਆ