2 Chronicles 24:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯੋਆਸ਼ ਪਾਤਸ਼ਾਹ ਨੇ ਯਹੋਯਾਦਾ ਜਾਜਕ ਨੂੰ ਸੱਦਿਆ ਤੇ ਆਖਿਆ, “ਤੈਨੂੰ ਯਹੂਦਾਹ ਅਤੇ ਯਰੂਸ਼ਲਮ ਵਿੱਚੋਂ ਲੰਘ ਕੇ ਕਰ ਇਕੱਠਾ ਕਰਨ ਲਈ ਲੇਵੀਆਂ ਦੀ ਜ਼ਰੂਰਤ ਕਿਉਂ ਨਹੀਂ, ਜੋ ਕਿ ਮੂਸਾ, ਯਹੋਵਾਹ ਦੇ ਸੇਵਕ ਦੁਆਰਾ ਲਾਇਆ ਗਿਆ ਸੀ। ਮੂਸਾ ਅਤੇ ਇਸਰਾਏਲੀ ਕਰ ਦੇ ਉਸ ਧਨ ਨੂੰ ਪਵਿੱਤਰ ਤੰਬੂ ਲਈ ਵਰਤਦੇ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਯਹੋਯਾਦਾ ਪਰਧਾਨ ਨੂੰ ਬੁਲਾ ਕੇ ਉਸ ਨੂੰ ਆਖਿਆ ਕਿ ਤੂੰ ਲੇਵੀਆਂ ਕੋਲੋਂ ਕਿਉਂ ਮੰਗ ਨਹੀਂ ਕੀਤੀ ਕਿ ਓਹ ਸਾਖੀ ਦੇ ਤੰਬੂ ਲਈ ਯਹੂਦਾਹ ਅਤੇ ਯਰੂਸ਼ਲਮ ਤੋਂ ਇਸਰਾਏਲ ਦੀ ਸਭਾ ਉੱਤੇ ਯਹੋਵਾਹ ਦੇ ਦਾਸ ਮੂਸਾ ਦਾ ਮਸੂਲ ਲਿਆਇਆ ਕਰਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਾਤਸ਼ਾਹ ਨੇ ਯਹੋਯਾਦਾ ਪ੍ਰਧਾਨ ਨੂੰ ਬੁਲਾ ਕੇ ਉਸ ਨੂੰ ਆਖਿਆ, ਕਿ ਤੂੰ ਲੇਵੀਆਂ ਕੋਲੋਂ ਕਿਉਂ ਮੰਗ ਨਹੀਂ ਕੀਤੀ ਕਿ ਉਹ ਸਾਖੀ ਦੇ ਤੰਬੂ ਲਈ ਯਹੂਦਾਹ ਅਤੇ ਯਰੂਸ਼ਲਮ ਤੋਂ ਇਸਰਾਏਲ ਦੀ ਸਭਾ ਉੱਤੇ ਯਹੋਵਾਹ ਦੇ ਦਾਸ ਮੂਸਾ ਦਾ ਮਸੂਲ ਲਿਆਇਆ ਕਰਨ?