2 Chronicles 25:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਫ਼ੌਜ ਦੇ ਜੁਆਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਵਾਪਸ ਭੇਜ ਦਿੱਤਾ ਸੀ ਉਸੇ ਸਮੇਂ ਵਿੱਚ ਇਸਰਾਏਲੀ ਫ਼ੌਜ ਨੇ ਯਹੂਦਾਹ ਦੇ ਕੁਝ ਸ਼ਹਿਰਾਂ ਤੇ ਹਮਲਾ ਕੀਤਾ। ਉਨ੍ਹਾਂ ਨੇ ਬੈਤ-ਹੋਰੋਨ ਤੋਂ ਸਾਮਰਿਯਾ ਤੀਕ ਦੇ ਸ਼ਹਿਰਾਂ ਤੇ ਹਮਲਾ ਬੋਲਿਆ। ਉਨ੍ਹਾਂ ਨੇ 3,000 ਆਦਮੀਆਂ ਨੂੰ ਮਾਰ ਕੇ ਉਨ੍ਹਾਂ ਦਾ ਕੀਮਤੀ ਸਮਾਨ ਲੁੱਟ ਲਿਆ। ਉਹ ਲੋਕ ਇਸ ਲਈ ਭੜਕੇ ਹੋਏ ਸਨ ਕਿਉਂ ਕਿ ਅਮਸਯਾਹ ਨੇ ਉਨ੍ਹਾਂ ਨੂੰ ਲੜਾਈ ਵਿੱਚੋਂ ਵਾਪਸ ਭੇਜ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਸੈਨਾ ਦੇ ਜੁਆਨ ਜਿਨ੍ਹਾਂ ਨੂੰ ਅਮਸਯਾਹ ਨੇ ਮੋੜ ਭੇਜਿਆ ਸੀ ਕਿ ਉਹ ਦੇ ਨਾਲ ਲੜਾਈ ਵਿੱਚ ਨਾ ਜਾਣ ਸਾਮਰਿਯਾ ਤੋਂ ਬੈਤ-ਹੋਰੋਨ ਤੀਕਰ ਯਹੂਦਾਹ ਦੇ ਸ਼ਹਿਰਾਂ ਤੋਂ ਟੁੱਟ ਪਏ ਅਤੇ ਉਨ੍ਹਾਂ ਵਿੱਚੋਂ ਤਿੰਨ ਹਜ਼ਾਰਾਂ ਨੂੰ ਮਾਰ ਸੁੱਟਿਆ ਅਤੇ ਬਹੁਤ ਸਾਰਾ ਮਾਲ ਲੁੱਟ ਲੈ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਸੈਨਾਂ ਦੇ ਜੁਆਨ ਜਿਨ੍ਹਾਂ ਨੂੰ ਅਮਸਯਾਹ ਨੇ ਮੋੜ ਭੇਜਿਆ ਸੀ ਕਿ ਉਹ ਦੇ ਨਾਲ ਲੜਾਈ ਵਿੱਚ ਨਾ ਜਾਣ ਸਾਮਰਿਯਾ ਤੋਂ ਬੈਤ-ਹੋਰੋਨ ਤੱਕ ਯਹੂਦਾਹ ਦੇ ਸ਼ਹਿਰਾਂ ਤੇ ਟੁੱਟ ਪਏ ਅਤੇ ਉਨ੍ਹਾਂ ਵਿੱਚੋਂ ਤਿੰਨ ਹਜ਼ਾਰ ਨੂੰ ਮਾਰ ਸੁੱਟਿਆ ਅਤੇ ਬਹੁਤ ਸਾਰਾ ਮਾਲ ਲੁੱਟ ਲੈ ਗਏ।