2 Chronicles 25:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਅਮਸਯਾਹ ਤੇ ਬੜਾ ਕ੍ਰੋਧਿਤ ਹੋਇਆ। ਯਹੋਵਾਹ ਨੇ ਉਸ ਕੋਲ ਨਬੀ ਭੇਜਿਆ। ਨਬੀ ਨੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨੀ ਕਿਉਂ ਸ਼ੁਰੂ ਕਰ ਦਿੱਤੀ ਜਦ ਕਿ ਉਨ੍ਹਾਂ ਲੋਕਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਵੀ ਤੈਥੋਂ ਬਚਾਅ ਨਹੀਂ ਸੱਕੇ?”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਘੱਲਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦਿਓਤਿਆਂ ਦੇ ਅਭਲਾਖੀ ਕਿਉਂ ਹੋਏ ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਭੇਜਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦੇਵਤਿਆਂ ਦੇ ਕੋਲੋਂ ਸਲਾਹ ਕਿਉਂ ਲੈਂਦੇ ਹੋ, ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ?