2 Chronicles 25:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੇ ਆਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ। ਫ਼ਿਰ ਉਸ ਨੇ ਯੋਆਸ਼ ਨੂੰ ਸੁਨੇਹਾ ਭੇਜਿਆ ਜੋ ਕਿ ਇਸਰਾਏਲ ਦਾ ਪਾਤਸ਼ਾਹ ਸੀ ਕਿ ਤੂੰ ਮੈਨੂੰ ਆਮਣੇ-ਸਾਹਮਣੇ ਮਿਲ। ਯਹੋਆਸ਼ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੇ ਸਲਾਹ ਕਰ ਕੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੂੰ ਜੋ ਯੇਹੂ ਦਾ ਪੋਤਾ ਅਰ ਯਹੋਆਹਾਜ਼ ਦਾ ਪੁੱਤ੍ਰ ਸੀ ਸੁਨੇਹਾ ਘੱਲਿਆ ਕਿ ਆ, ਅਸੀਂ ਇੱਕ ਦੂਜੇ ਦੇ ਆਹਮੋ ਸਾਹਮਣੇ ਵੇਖੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦਾਹ ਦੇ ਰਾਜੇ ਅਮਸਯਾਹ ਨੇ ਸਲਾਹ ਕਰ ਕੇ ਇਸਰਾਏਲ ਦੇ ਰਾਜੇ ਯਹੋਆਸ਼ ਨੂੰ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ ਸੁਨੇਹਾ ਭੇਜਿਆ ਕਿ ਆ, ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ