2 Chronicles 25:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਆਸ਼ ਨੇ ਅਮਸਯਾਹ ਨੂੰ ਆਪਣਾ ਸੁਨੇਹਾ ਭੇਜਿਆ। ਯਹੋਆਸ਼ ਇਸਰਾਏਲ ਦਾ ਅਤੇ ਅਮਸਯਾਹ ਯਹੂਦਾਹ ਦਾ ਪਾਤਸ਼ਾਹ ਸੀ। ਤਾਂ ਯਹੋਆਸ਼ ਨੇ ਇਹ ਕਥਾ ਕਹੀ: “ਲਬਾਨੋਨ ਦੀ ਝਾੜੀ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ‘ਤੂੰ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ।’ ਪਰ ਇੰਨੇ ’ਚ ਇੱਕ ਜੰਗਲੀ ਜਾਨਵਰ ਆਇਆ ਉਸ ਝਾੜੀ ਵਿੱਚ ਚੱਲਿਆ ਤੇ ਉਸ ਝਾੜੀ ਨੂੰ ਮਿੱਧ ਕੇ ਨਾਸ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਸਮਯਾਹ ਨੂੰ ਇਹ ਸੁਨੇਹਾ ਘੱਲਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੰ ਸੁਨੇਹਾ ਘੱਲਿਆ ਭਈ ਆਪਣੀ ਧੀ ਨੂੰ ਮੇਰੇ ਪੁੱਤ੍ਰ ਨਾਲ ਵਿਆਹ ਦੇਹ ਅਰ ਇੱਕ ਜੰਗਲੀ ਜਨੌਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਰ ਕੰਡਿਆਲੇ ਨੂੰ ਮਿੱਧ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ