2 Chronicles 25:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਆਸ਼ ਨੇ ਅਮਸਯਾਹ ਨੂੰ ਬੈਤ-ਸ਼ਮਸ਼ ਵਿੱਚ ਫ਼ੜ ਲਿਆ ਅਤੇ ਉਸ ਨੂੰ ਯਰੂਸ਼ਲਮ ਲੈ ਗਿਆ। (ਅਮਸਯਾਹ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ।) ਯਹੋਆਸ਼ ਨੇ ਯਰੂਸ਼ਲਮ ਦੀ ਦੀਵਾਰ ਇਫ਼ਰਾਈਮ ਦੇ ਫ਼ਾਟਕ ਤੋਂ ਲੈ ਕੇ ਖੂੰਜੇ ਵਾਲੇ ਫ਼ਾਟਕ ਤੀਕ 400 ਹੱਥ ਢਾਹ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਰ ਯਹੋਆਸ਼ ਦਾ ਪੁੱਤ੍ਰ ਸੀ ਬੈਤ-ਸ਼ਮਸ਼ ਵਿੱਚ ਫੜ ਲਿਆ ਅਰ ਯਰੂਸ਼ਲਮ ਵਿੱਚ ਵੜਿਆ ਅਰ ਯਰੂਸ਼ਲਮ ਦੀ ਸਫੀਲ ਇਫਰਾਈਮ ਦੇ ਫਾਟਕ ਤੋਂ ਲੈਕੇ ਖੂੰਜੇਵਾਲੇ ਫਾਟਕ ਤਾਈਂ ਚਾਰ ਸੌ ਹੱਥ ਢਾਹ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਯਹੋਆਹਾਜ਼ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ