2 Chronicles 25:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਮਸਯਾਹ ਨੇ ਉਨ੍ਹਾਂ ਦੇ ਬੱਚਿਆਂ ਨੂੰ ਨਾ ਮਾਰਿਆ, ਕਿਉਂ ਕਿ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ ਉਸ ਨੂੰ ਮੰਨਿਆ। ਯਹੋਵਾਹ ਨੇ ਹੁਕਮ ਦਿੱਤਾ ਹੈ, “ਪੁੱਤਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ ਅਤੇ ਨਾ ਹੀ ਪਿਉਆਂ ਦੇ ਬਦਲੇ ਪੁੱਤਰਾਂ ਨੂੰ ਮਾਰਿਆ ਜਾਵੇ ਹਰ ਮਨੁੱਖ ਨੂੰ ਉਸਦੀ ਭੈੜੀ ਕਰਨੀ ਦੇ ਕਾਰਣ ਹੀ ਉਸ ਦੇ ਆਪਣੇ ਪਾਪਾਂ ਕਾਰਣ ਹੀ ਮਾਰਿਆ ਜਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਦੇ ਪੁੱਤ੍ਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ ਐਉਂ ਲਿਖਿਆ ਹੈ ਕਿ ਪੁੱਤ੍ਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ, ਨਾ ਪੇਵਾਂ ਦੇ ਬਦਲੇ ਪੁੱਤ੍ਰ ਮਾਰੇ ਜਾਣ ਪਰ ਹਰ ਆਦਮੀ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ, ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।