2 Chronicles 25:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮਸਯਾਹ ਨੇ ਯਹੂਦਾਹ ਦੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਿੱਤਰਾਂ ਦੇ ਘਰਾਣਿਆਂ ਮੁਤਾਬਕ ਸਾਰੇ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਹੇਠਾਂ ਰੱਖਿਆ। ਉਹ ਸਾਰੇ ਆਦਮੀ ਜਿਹੜੇ ਸਿਪਾਹੀ ਚੁਣੇ ਉਨ੍ਹਾਂ ਦੀ ਉਮਰ 20 ਸਾਲ ਜਾਂ 20 ਸਾਲ ਤੋਂ ਉੱਪਰ ਸੀ। ਲੜਾਈ ਲਈ ਬਿਲਕੁਲ ਤਿਆਰ ਜਿਹੜੇ ਜੰਗ ਵਿੱਚ ਕਾਮਯਾਬੀ ਨਾਲ ਬਰਛੀ ਤੇ ਢਾਲ ਫ਼ੜ ਸੱਕਣ ਅਜਿਹੇ ਉੱਥੇ 3,00,000 ਸਿਪਾਹੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਤੋਂ ਬਿਨਾ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ ਹਜ਼ਾਰ ਤੇ ਸੌ ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਵਰਿਹਾਂ ਯਾ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਰ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ ਵਰਤ ਸੱਕਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਿਨ੍ਹਾਂ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਸਾਲਾਂ ਜਾਂ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਤੇ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ਼ ਵਰਤ ਸਕਦੇ ਸਨ