2 Chronicles 26:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਜਾੜ ਵਿੱਚ ਵੀ ਬੁਰਜ ਬਣਵਾਏ। ਉਸ ਨੇ ਬਹੁਤ ਸਾਰੇ ਖੂਹ ਪੁਟਵਾਏ ਕਿਉਂ ਕਿ ਪਹਾੜੀਆਂ ਅਤੇ ਉਪਜਾਊ ਜ਼ਮੀਨਾਂ ਵਿੱਚ ਉਹ ਬਹੁਤ ਸਾਰੇ ਜਾਨਵਰਾਂ ਦਾ ਮਾਲਕ ਸੀ। ਅੰਗੂਰਾਂ ਦੇ ਬਾਗ਼ਾਂ ਦਾ ਧਿਆਨ ਰੱਖਣ ਲਈ ਉਸ ਕੋਲ ਬਹੁਤ ਸਾਰੇ ਕਾਮੇ ਸਨ ਅਤੇ ਉਹ ਖੁਦ ਖੇਤੀ-ਬਾੜੀ ਨੂੰ ਪਿਆਰ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾਬ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮੈਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲ੍ਹੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।