2 Chronicles 26:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਜ਼ੀਯਾਹ ਨੂੰ ਉਸ ਦੀ ਗ਼ਲਤੀ ਬਾਰੇ ਦੱਸਿਆ ਅਤੇ ਉਸ ਨੂੰ ਕਿਹਾ, “ਉਜ਼ੀਯਾਹ, ਯਹੋਵਾਹ ਅੱਗੇ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਹੈ। ਤੇਰੇ ਲਈ ਇਉਂ ਕਰਨਾ ਠੀਕ ਨਹੀਂ ਹੈ। ਸਿਰਫ਼ ਜਾਜਕ ਅਤੇ ਹਾਰਨ ਦੇ ਉੱਤਰਾਧਿਕਾਰੀਆਂ ਦਾ ਇਹ ਕੰਮ ਹੈ ਜੋ ਯਹੋਵਾਹ ਅੱਗੇ ਧੂਫ਼ ਧੂਖਾਉਂਦੇ ਹਨ। ਅਤੇ ਇਨ੍ਹਾਂ ਜਾਜਕਾਂ ਨੂੰ ਪਵਿੱਤਰ ਸੇਵਾ ਲਈ ਧੂਪ ਧੁਖਾਉਣ ਦੀ ਸਿਖਲਾਈ ਦਿੱਤੀ ਜਾਂਦੀ ਹੈ। ਤੂੰ ਵਫ਼ਾਦਾਰੀ ਨਹੀਂ ਕੀਤੀ ਇਸ ਲਈ ਤੂੰ ਸਭ ਤੋਂ ਪਵਿੱਤਰ ਅਸਥਾਨ ਤੋਂ ਬਾਹਰ ਨਿਕਲ ਜਾਹ। ਯਹੋਵਾਹ ਪਰਮੇਸ਼ੁਰ ਤੈਨੂੰ ਇਸ ਕਾਰਣ ਲਈ ਬਖਸ਼ੇਗਾ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਉਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉਜ਼ੀਯਾਹ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤ੍ਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤ੍ਰ ਕੀਤੇ ਗਏ ਹਨ। ਪਵਿੱਤ੍ਰ ਭਵਨ ਤੋਂ ਬਾਹਰ ਜਾਹ, ਕਿਉਂ ਜੋ ਤੈਂ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉੱਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉੱਜ਼ੀਯਾਹ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ। ਪਵਿੱਤਰ ਭਵਨ ਤੋਂ ਬਾਹਰ ਜਾ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ