2 Chronicles 26:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਜ਼ੀਯਾਹ ਦੀ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਉਸ ਨੂੰ ਸ਼ਾਹੀ ਕਬਰ ਉਸ ਦੇ ਪਿਉ ਦੀ ਕਬਰ ਵਾਲੇ ਖੇਤ ਦੇ ਕੋਲ ਦਫ਼ਨਾਇਆ ਗਿਆ ਕਿਉਂ ਕਿ ਲੋਕਾਂ ਨੇ ਕਿਹਾ, “ਉਜ਼ੀਯਾਹ ਕੋੜ੍ਹੀ ਹੈ।” ਫ਼ਿਰ ਉਜ਼ੀਯਾਹ ਦੀ ਥਾਵੇਂ ਉਸਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਜ਼ੀਯਾਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹਨੂੰ ਉਹ ਦੇ ਪਿਉ ਦਾਦਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਯੋਥਾਮ ਉਹ ਦਾ ਪੁੱਤ੍ਰ ਉਹ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉੱਜ਼ੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।