2 Chronicles 28:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਆਗੂਆਂ (ਅਜ਼ਰਯਾਹ, ਬਰਕਯਾਹ, ਯਾਜ਼ਕੀਯਾਹ ਅਤੇ ਅਮਾਸਾ) ਨੇ ਉੱਠ ਕੇ ਕੈਦੀਆਂ ਦੀ ਮਦਦ ਕੀਤੀ। ਇਨ੍ਹਾਂ ਚਾਰਾਂ ਆਗੂਆਂ ਨੇ ਉਹ ਕੱਪੜੇ ਜਿਹੜੇ ਇਸਰਾਏਲੀ ਚੁੱਕ ਕੇ ਲਿਆਏ ਸਨ ਉਨ੍ਹਾਂ ਨੰਗੇ ਕੈਦੀਆਂ ਨੂੰ ਦਿੱਤੇ ਅਤੇ ਉਨ੍ਹਾਂ ਨੂੰ ਪੈਰੀ ਪਾਣ ਲਈ ਜੁੱਤੇ ਵੀ ਦਿੱਤੇ। ਅਤੇ ਯਹੂਦੀ ਕੈਦੀਆਂ ਨੂੰ ਖਾਣ ਲਈ ਰੋਟੀ ਅਤੇ ਪੀਣ ਲਈ ਪਾਣੀ ਵੀ ਦਿੱਤਾ। ਜਿਹੜੇ ਉਨ੍ਹਾਂ ਚੋ ਜ਼ਖਮੀ ਸਨ ਉਨ੍ਹਾਂ ਦੇ ਜ਼ਖਮਾਂ ਤੇ ਤੇਲ ਦੀ ਮਾਲਿਸ਼ ਕੀਤੀ। ਉਨ੍ਹਾਂ ਕੈਦੀਆਂ ਵਿੱਚੋਂ ਜਿਹੜੇ ਕਮਜ਼ੋਰ ਸਨ ਉਨ੍ਹਾਂ ਨੂੰ ਖੋਤਿਆਂ ਤੇ ਚੜ੍ਹਾਕੇ ਖਜ਼ੂਰਾਂ ਦੇ ਬਿਰਛਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਘਰਾਂ ਵਿੱਚ, ਉਨ੍ਹਾਂ ਦੇ ਪਰਿਵਾਰਾਂ ਵਿੱਚ ਭੇਜ ਦਿੱਤਾ। ਫ਼ਿਰ ਉਹ ਚਾਰੋ ਆਗੂ ਸਾਮਰਿਯਾ ਵਿੱਚ ਆਪਣੇ ਘਰ ਨੂੰ ਮੁੜ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਮਨੁੱਖ ਜਿਨ੍ਹਾਂ ਦੇ ਨਾਉਂ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਖੋਤਿਆਂ ਦੇ ਉੱਤੇ ਚੜ੍ਹਾ ਕੇ ਖਜੂਰਾਂ ਦੇ ਬਿਰਛਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪੁਚਾ ਦਿੱਤਾ ਤਾਂ ਓਹ ਸਾਮਰਿਯਾ ਨੂੰ ਮੁੜ ਪਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਮਨੁੱਖ ਜਿਨ੍ਹਾਂ ਦੇ ਨਾਮ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚੋਂ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ-ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਗਧਿਆਂ ਦੇ ਉੱਤੇ ਚੜ੍ਹਾ ਕੇ ਖਜ਼ੂਰਾਂ ਦੇ ਰੁੱਖਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪਹੁੰਚਾ ਦਿੱਤਾ ਤਾਂ ਉਹ ਸਾਮਰਿਯਾ ਨੂੰ ਮੁੜ ਪਏ।