2 Chronicles 28:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਹਾਜ਼ ਨੇ ਬੁਰੇ ਕੰਮ ਕੀਤੇ ਇਸ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਅਰਾਮ ਦੇ ਪਾਤਸ਼ਾਹ ਤੋਂ ਆਹਾਜ਼ ਨੂੰ ਹਾਰ ਦਿੱਤੀ। ਅਰਾਮ ਦੇ ਪਾਤਸ਼ਾਹ ਅਤੇ ਉਸਦੀ ਫ਼ੌਜ ਨੇ ਆਹਾਜ਼ ਨੂੰ ਹਰਾਇਆ। ਅਤੇ ਬਹੁਤ ਸਾਰੇ ਯਹੂਦੀਆਂ ਨੂੰ ਬੰਦੀ ਬਣਾ ਲਿਆ ਅਤੇ ਉਨ੍ਹਾਂ ਕੈਦੀਆਂ ਨੂੰ ਅਰਾਮ ਪਾਤਸ਼ਾਹ ਦੰਮਿਸਕ ਵਿੱਚ ਲੈ ਆਇਆ। ਯਹੋਵਾਹ ਨੇ ਫ਼ਕਹ ਪਾਤਸ਼ਾਹ ਤੋਂ ਵੀ ਆਹਾਜ਼ ਨੂੰ ਹਾਰ ਦਿੱਤੀ। ਫ਼ਕਹ ਇਸਰਾਏਲ ਦਾ ਪਾਤਸ਼ਾਹ ਅਤੇ ਰਮਲਯਾਹ ਦਾ ਪੁੱਤਰ ਸੀ। ਫ਼ਕਹ ਅਤੇ ਉਸ ਦੀ ਫ਼ੌਜ ਨੇ ਇੱਕੋ ਦਿਨ ਵਿੱਚ ਯਹੂਦਾਹ ਦੀ 1,20,000 ਸੈਨਾ ਨੂੰ ਕਤਲ ਕਰ ਦਿੱਤਾ। ਫ਼ਕਹ ਨੇ ਉਨ੍ਹਾਂ ਫ਼ੌਜਾਂ ਨੂੰ ਇਸ ਲਈ ਕਤਲ ਕੀਤਾ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਜੋ ਉਨ੍ਹਾਂ ਦੇ ਪੁਰਖਿਆਂ ’ਚ ਉਨ੍ਹਾਂ ਦੇ ਪੁਰਖਿਆਂ ਤੋਂ ਸੀ ਉਸ ਨੂੰ ਛੱਡ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਸੇ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਅਰਾਮ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਮਾਰਿਆ ਅਤੇ ਉਸ ਦੇ ਲੋਕਾਂ ਵਿੱਚੋਂ ਅਸੀਰਾਂ ਦੇ ਜੱਥਿਆਂ ਦੇ ਜੱਥੇ ਲੈ ਗਏ ਅਤੇ ਉਨ੍ਹਾਂ ਨੂੰ ਦੰਮਿਸਕ ਵਿੱਚ ਲੈ ਆਏ ਅਤੇ ਇਸਰਾਏਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਜਿਸ ਨੇ ਉਸ ਨੂੰ ਮਾਰਿਆ ਅਤੇ ਵੱਡਾ ਕਤਲਾਮ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਅਰਾਮ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਮਾਰਿਆ ਅਤੇ ਉਸ ਦੇ ਲੋਕਾਂ ਵਿੱਚੋਂ ਗ਼ੁਲਾਮਾਂ ਦੇ ਜੱਥਿਆਂ ਦੇ ਜੱਥੇ ਲੈ ਗਏ ਅਤੇ ਉਨ੍ਹਾਂ ਨੂੰ ਦੰਮਿਸ਼ਕ ਵਿੱਚ ਲੈ ਆਏ ਅਤੇ ਇਸਰਾਏਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਜਿਸ ਨੇ ਉਸ ਨੂੰ ਮਾਰਿਆ ਅਤੇ ਵੱਡਾ ਕਤਲੇਆਮ ਕੀਤਾ