2 Chronicles 29:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਲੇਵੀਆਂ ਦੀ ਸੂਚੀ ਹੈ ਜਿਹੜੇ ਉੱਥੇ ਕੰਮ ਕਰਨ ਲਈ ਉੱਠੇ: ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤਰ ਮਹਥ ਅਤੇ ਅਜ਼ਰਯਾਹ ਦਾ ਪੁੱਤਰ ਯੋਏਲ, ਮਰਾਰੀਆਂ ਵਿੱਚ ਅਬਦੀ ਦਾ ਪੁੱਤਰ ਕੀਸ਼, ਯਹਲਲੇਲ ਦਾ ਪੁੱਤਰ ਅਜ਼ਰਯਾਹ ਅਤੇ ਗੇਰਸ਼ੋਨੀਆਂ ਵਿੱਚੋਂ ਜ਼ਿਮਾਂ ਦਾ ਪੁੱਤਰ ਯੋਆਹ ਅਤੇ ਉਸਦਾ ਪੁੱਤਰ ਏਦਨ। ਅਲੀਸਾਫ਼ਾਨੀਆਂ ਵਿੱਚੋਂ ਸ਼ਿਮਰੀ, ਯਿਏਲ ਅਤੇ ਆਸਾਫ਼ੀਆਂ ਵਿੱਚੋਂ ਜ਼ਕਰਯਾਹ ਅਤੇ ਮਤਨਯਾਹ ਸਨ। ਹੇਮਾਨੀਆਂ ਵਿੱਚੋਂ ਯਹੀਏਲ, ਸ਼ਮੀ ਅਤੇ ਯਦੂਥੂਨੀਆਂ ਵਿੱਚੋਂ ਸ਼ਮਅਯਾਹ ਅਤੇ ਅਜ਼ੀਏਲ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਏਹ ਲੇਵੀ ਉੱਠੇ ਅਰਥਾਤ ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤ੍ਰ ਮਹਥ ਅਤੇ ਅਜ਼ਰਯਾਹ ਦਾ ਪੁੱਤ੍ਰ ਯੋਏਲ ਅਤੇ ਮਰਾਰੀਆਂ ਵਿੱਚੋਂ ਅਬੇਦੀ ਦਾ ਪੁੱਤ੍ਰ ਕੀਸ਼ ਅਤੇ ਯਹਲਲਏਲ ਦਾ ਪੁੱਤ੍ਰ ਅਜ਼ਰਯਾਹ ਅਰ ਗੇਰਸ਼ੋਨੀਆਂ ਵਿੱਚੋਂ ਜ਼ਿਮਾ ਦਾ ਪੁੱਤ੍ਰ ਯੋਆਹ ਅਤੇ ਯੋਆਹ ਦਾ ਪੁੱਤ੍ਰ ਏਦਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਹ ਲੇਵੀ ਉੱਠੇ ਅਰਥਾਤ ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤਰ ਮਹਥ ਅਤੇ ਅਜ਼ਰਯਾਹ ਦਾ ਪੁੱਤਰ ਯੋਏਲ ਅਤੇ ਮਰਾਰੀਆਂ ਵਿੱਚੋਂ ਅਬਦੀ ਦਾ ਪੁੱਤਰ ਕੀਸ਼ ਅਤੇ ਯਹਲਲਏਲ ਦਾ ਪੁੱਤਰ ਅਜ਼ਰਯਾਹ ਅਤੇ ਗੇਰਸ਼ੋਨੀਆਂ ਵਿੱਚੋਂ ਜ਼ਿੰਮਾਹ ਦਾ ਪੁੱਤਰ ਯੋਆਹ ਅਤੇ ਯੋਆਹ ਦਾ ਪੁੱਤਰ ਏਦਨ