2 Chronicles 30:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਿਰ ਪਾਤਸ਼ਾਹ ਦੇ ਹਲਕਾਰਿਆਂ ਨੇ ਇਹ ਸੱਦੇ-ਪੱਤਰ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਵੰਡੇ। ਉਨ੍ਹਾਂ ਪੱਤਰਾਂ ਵਿੱਚ ਇਉਂ ਲਿਖਿਆ ਹੋਇਆ ਸੀ: “ਹੇ ਇਸਰਾਏਲ ਦੇ ਲੋਕੋ, ਤੁਸੀਂ ਯਹੋਵਾਹ ਪਰਮੇਸ਼ੁਰ ਵੱਲ ਨੂੰ ਪਰਤ ਆਵੋ, ਜਿਹੜਾ ਅਬਰਾਹਾਮ, ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ, ਇਨ੍ਹਾਂ ਨੇ ਯਹੋਵਾਹ ਨੂੰ ਮੰਨਿਆ। ਜਿਹੜੇ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚ ਗਏ ਹਨ, ਤਾਂ ਪਰਮੇਸ਼ੁਰ ਫਿਰ ਤੁਹਾਡੇ ਵੱਲ ਮੁੜੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਏਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਰ ਇਸਹਾਕ ਅਰ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਇਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਤੇ ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ