2 Chronicles 30:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਪੁਰਖਿਆਂ ਵਰਗੇ ਹੱਠੀ ਨਾ ਬਣੋ ਸਗੋਂ ਦਿਲੋਂ ਪਰਮੇਸ਼ੁਰ ਦਾ ਹੁਕਮ ਮੰਨੋ। ਤੁਸੀਂ ਅੱਤ ਪਵਿੱਤਰ ਅਸਥਾਨ ਤੇ ਆਓ ਕਿਉਂ ਕਿ ਯਹੋਵਾਹ ਨੇ ਇਸ ਨੂੰ ਸਦਾ ਲਈ ਪਵਿੱਤਰ ਕੀਤਾ ਹੈ, ਸੋ ਤੁਸੀਂ ਇੱਥੇ ਆ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰੋ। ਜਦੋਂ ਤੁਸੀਂ ਇਵੇਂ ਕਰੋਂਗੇ ਤਾਂ ਯਹੋਵਾਹ ਦੀ ਕਰੋਪੀ ਤੁਹਾਡੇ ਤੋਂ ਦੂਰ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੁਸੀਂ ਆਪਣੇ ਪਿਉ ਦਾਦਿਆਂ ਵਾਂਙੁ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸਦੇ ਪਵਿੱਤਰ ਅਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਸਾਂ ਉੱਤੋਂ ਟਲ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੁਸੀਂ ਆਪਣੇ ਪੁਰਖਿਆਂ ਵਾਂਗੂੰ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ