2 Chronicles 31:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਸਹ ਦਾ ਪਰਬ ਸਮਾਪਤ ਹੋਇਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ, ਯਹੂਦਾਹ ਦੇ ਸ਼ਹਿਰਾਂ ਵਿੱਚ ਗਏ। ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਪੱਥਰ ਦੇ ਬੁੱਤ ਦੇਵਤਿਆਂ ਦੇ ਬਣੇ ਹੋਏ ਸਨ ਉਨ੍ਹਾਂ ਨੇ ਚੂਰਾ-ਚੂਰਾ ਕਰ ਦਿੱਤੇ। ਉਨ੍ਹਾਂ ਲੋਕਾਂ ਨੇ ਅਸ਼ੀਰਾ ਦੇ ਥੰਮਾਂ ਨੂੰ ਵੀ ਢਾਹ ਸੁੱਟਿਆ। ਉੱਨ੍ਹਾਂ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸ਼ਹਿਰਾਂ ਵਿੱਚੋਂ ਉਚਿਆਂ ਥਾਵਾਂ ਅਤੇ ਜਗਵੇਦੀਆਂ ਨੂੰ ਵੀ ਢਾਹ ਸੁੱਟਿਆ। ਲੋਕਾਂ ਨੇ ਅਫ਼ਰਈਮ ਅਤੇ ਮਨੱਸ਼ਹ ਦੇ ਸ਼ਹਿਰਾਂ ਵਿੱਚ ਵੀ ਅਜਿਹਾ ਹੀ ਕੀਤਾ। ਉਹ ਲੋਕ ਇਹ ਢਾਹਾ-ਢੁਹਾਈ ਤਦ ਤੀਕ ਕਰਦੇ ਰਹੇ ਜਦ ਤੀਕ ਸ਼ਹਿਰਾਂ ਵਿੱਚੋਂ ਝੂਠੇ ਦੇਵਤਿਆਂ ਦੀ ਉਪਾਸਨਾ ਦੇ ਥਾਵਾਂ ਨੂੰ ਉਨ੍ਹਾਂ ਖਤਮ ਨਾ ਕਰ ਦਿੱਤਾ। ਉਪਰੰਤ ਸਾਰੇ ਇਸਰਾਏਲੀ ਆਪਣੇ-ਆਪਣੇ ਸ਼ਹਿਰਾਂ ਵਿੱਚ ਆਪਣੇ ਘਰਾਂ ਨੂੰ ਪਰਤ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਏਹ ਸਭ ਕੁੱਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਰ ਸਾਰੇ ਯਹੂਦਾਹ ਅਰ ਬਿਨਯਾਮੀਨ ਦੇ ਸਗੋਂ ਅਫਰਈਮ ਅਤੇ ਮਨੱਸ਼ਹ ਦੇ ਵੀ ਥੰਮ੍ਹਾਂ ਨੂੰ ਟੋਟੇ ਟੋਟੇ ਕੀਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਅਸਥਾਨਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੀਕ ਕਿ ਉਨ੍ਹਾਂ ਸਾਰਿਆਂ ਨੂੰ ਮੇਟ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਸਗੋਂ ਇਫ਼ਰਾਈਮ ਅਤੇ ਮਨੱਸ਼ਹ ਦੇ ਵੀ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਸਥਾਨਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੱਕ ਕਿ ਉਨ੍ਹਾਂ ਸਾਰਿਆਂ ਨੂੰ ਖ਼ਤਮ ਕਰ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ