2 Chronicles 31:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਦਨ, ਮਿਨਯਾਮੀਨ, ਯੇਸ਼ੂਆ, ਸ਼ਮਅਯਾਹ, ਅਮਰਯਾਹ ਅਤੇ ਸ਼ਕਨਯਾਹ ਕੋਰੇ ਦੀ ਮਦਦ ਲਈ ਸਨ। ਇਨ੍ਹਾਂ ਆਦਮੀਆਂ ਨੇ ਸ਼ਹਿਰਾਂ ਵਿੱਚ ਜਿੱਥੇ ਜਾਜਕ ਰਹਿੰਦੇ ਸਨ, ਬੜੀ ਵਫ਼ਾਦਾਰੀ ਨਾਲ ਸੇਵਾ ਕੀਤੀ। ਉਹ ਜਾਜਕਾਂ ਦੇ ਹਰ ਦਲ ਵਿੱਚ, ਉਨ੍ਹਾਂ ਦੇ ਸਬੰਧੀਆਂ ਨੂੰ ਚਾਹੇ ਉਹ ਵੱਡਾ ਸੀ ਜਾਂ ਛੋਟਾ ਸਭ ਨੂੰ ਬਰਾਬਰੀ ਨਾਲ ਵਾਰੀ ਮੁਤਾਬਕ ਵਫ਼ਾਦਾਰੀ ਨਾਲ਼ ਹਿੱਸਾ ਦਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਮਤਹਤ ਅਦਨ ਅਰ ਮਿਨਯਾਮੀਨ ਅਰ ਯੇਸ਼ੂਆ ਅਰ ਸ਼ਮਅਯਾਹ ਅਰ ਅਮਰਯਾਹ ਅਰ ਸ਼ਕਨਯਾਹ ਜਾਜਕਾਂ ਦੇ ਸ਼ਹਿਰਾਂ ਵਿੱਚ ਏਸ ਪਦਵੀ ਉੱਤੇ ਲਗੇ ਹੋਏ ਸਨ ਭਈ ਆਪਣੇ ਭਰਾਵਾਂ ਨੂੰ ਕੀ ਵੱਡਾ ਤੇ ਕੀ ਛੋਟਾ ਉਨ੍ਹਾਂ ਦੀ ਵਾਰੀ ਅਨੁਸਾਰ ਈਮਾਨਾਦਾਰੀ ਨਾਲ ਹਿੱਸਾ ਦਿਆ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਅਧੀਨ ਏਦਨ ਅਤੇ ਮਿਨਯਾਮੀਨ ਅਤੇ ਯੇਸ਼ੂਆ ਅਤੇ ਸ਼ਮਅਯਾਹ ਅਤੇ ਅਮਰਯਾਹ ਅਤੇ ਸ਼ਕਨਯਾਹ ਜਾਜਕਾਂ ਦੇ ਸ਼ਹਿਰਾਂ ਵਿੱਚ ਇਸ ਪਦਵੀ ਉੱਤੇ ਲੱਗੇ ਹੋਏ ਸਨ ਕਿ ਆਪਣੇ ਭਰਾਵਾਂ ਨੂੰ ਕੀ ਵੱਡਾ ਤੇ ਕੀ ਛੋਟਾ ਉਨ੍ਹਾਂ ਦੀ ਵਾਰੀ ਅਨੁਸਾਰ ਇਮਾਨਦਾਰੀ ਨਾਲ ਹਿੱਸਾ ਦਿਆ ਕਰਨ