2 Chronicles 31:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਅਤੇ ਲੇਵੀਆਂ ਨੂੰ ਦਲਾਂ ਵਿੱਚ ਵੰਡਿਆਂ ਗਿਆ ਅਤੇ ਹਰ ਦਲ ਦਾ ਆਪੋ-ਆਪਣਾ ਕੰਮ ਸੀ ਜਿਹੜਾ ਉਨ੍ਹਾਂ ਨੂੰ ਸੌਂਪਿਆ ਗਿਆ। ਤਾਂ ਪਾਤਸ਼ਾਹ ਨੇ ਇਨ੍ਹਾਂ ਦਲਾਂ ਨੂੰ ਮੁੜ ਤੋਂ ਆਪੋ-ਆਪਣਾ ਕਾਰਜ ਸ਼ੁਰੂ ਕਰਨ ਨੂੰ ਕਿਹਾ। ਤਾਂ ਜਾਜਕਾਂ ਅਤੇ ਲੇਵੀਆਂ ਨੇ ਮੁੜ ਤੋਂ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਕਾਰਜ ਸ਼ੁਰੂ ਕੀਤਾ। ਅਤੇ ਲੇਵੀਆਂ ਨੇ ਮੰਦਰ ਵਿੱਚਲੀ ਸੇਵਾ, ਗਾਉਣ-ਵਜਾਉਣ ਅਤੇ ਪਰਮੇਸ਼ੁਰ ਦੇ ਜਸ ਦਾ ਗਾਨ ਯਹੋਵਾਹ ਦੇ ਭਵਨ ਤੋਂ ਫਾਟਕਾਂ ਤੀਕ ਦਾ ਕਾਰਜ ਸ਼ੁਰੂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਖੜਾ ਕੀਤਾ, ਹਰ ਇੱਕ ਨੂੰ ਉਸ ਦੀ ਸੇਵਾ ਅਨੁਸਾਰ ਅਰਥਾਤ ਜਾਜਕਾਂ ਅਤੇ ਲੇਵੀਆਂ ਨੂੰ ਭੇਟਾਂ ਲਈ ਸੁਖ ਸਾਂਦ ਦੀਆਂ ਭੇਟਾਂ ਲਈ ਸੇਵਾ ਅਰ ਧੰਨਵਾਦ ਅਰ ਉਸਤਤ ਲਈ ਯਹੋਵਾਹ ਦੇ ਡੇਰੇ ਦੇ ਫਾਟਕਾਂ ਉੱਤੇ ਮੁਕੱਰਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਖੜ੍ਹਾ ਕੀਤਾ, ਹਰ ਇੱਕ ਨੂੰ ਉਸ ਦੀ ਸੇਵਾ ਅਨੁਸਾਰ ਅਰਥਾਤ ਜਾਜਕਾਂ ਅਤੇ ਲੇਵੀਆਂ ਨੂੰ ਭੇਟਾਂ ਲਈ ਸੁੱਖ-ਸਾਂਦ ਦੀਆਂ ਭੇਟਾਂ ਲਈ ਸੇਵਾ ਅਤੇ ਧੰਨਵਾਦ ਅਤੇ ਉਸਤਤ ਲਈ ਯਹੋਵਾਹ ਦੇ ਡੇਰੇ ਦੇ ਫਾਟਕਾਂ ਉੱਤੇ ਨਿਯੁਕਤ ਕੀਤਾ