2 Chronicles 32:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਦੀ ਜਦੋਂ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਉਸ ਨੂੰ ਦਾਊਦ ਦੇ ਪੁਰਖਿਆਂ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਪਰ ਦਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਉਸਦੀ ਮੌਤ ਉੱਪਰ ਉਸਦਾ ਸਤਿਕਾਰ ਕੀਤਾ ਅਤੇ ਉਸਦਾ ਪੁੱਤਰ ਮਨੱਸ਼ਹ ਉਸਦੀ ਥਾਂ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਿਜ਼ਕੀਯਾਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਹ ਦਾ ਸਤਕਾਰ ਕੀਤਾ ਅਤੇ ਉਹ ਦਾ ਪੁੱਤ੍ਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ਼ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਸ ਦਾ ਸਤਿਕਾਰ ਕੀਤਾ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।