2 Chronicles 32:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਲੋਕਾਂ ਉੱਪਰ ਸੈਨਾ ਦੇ ਸਰਦਾਰ ਮੁਕੱਰਰ ਕੀਤੇ ਅਤੇ ਇਨ੍ਹਾਂ ਸਰਦਾਰਾਂ ਨੂੰ ਉਹ ਸ਼ਹਿਰ ਦੇ ਫ਼ਾਟਕ ਦੇ ਖੁੱਲ੍ਹੇ ਮੈਦਾਨ ਵਿੱਚ ਮਿਲਿਆ। ਹਿਜ਼ਕੀਯਾਹ ਉਨ੍ਹਾਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਹੌਂਸਲਾ-ਉਤਸਾਹ ਦਿੱਤਾ ਅਤੇ ਕਿਹਾ, “ਤੁਸੀਂ ਤਕੜੇ ਅਤੇ ਬਹਾਦੁਰ ਬਣੋ! ਅੱਸ਼ੂਰ ਦੇ ਪਾਤਸ਼ਾਹ ਬਾਰੇ ਨਾ ਚਿੰਤਤ ਹੋਵੋ ਤੇ ਨਾ ਹੀ ਉਸ ਕੋਲੋਂ ਡਰੋ, ਨਾ ਹੀ ਉਸਦੀ ਵੱਡੀ ਫ਼ੌਜ ਵੇਖਕੇ ਭੈਅ ਖਾਣਾ। ਅੱਸ਼ੂਰ ਦੇ ਪਾਤਸ਼ਾਹ ਦੀ ਸ਼ਕਤੀ ਤੋਂ ਵੱਡੀ ਤਾਕਤ ਸਾਡੇ ਨਾਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਲੋਕਾਂ ਉੱਤੇ ਫ਼ੌਜੀ ਸਰਦਾਰ ਮੁਕਰੱਰ ਕੀਤੇ ਅਤੇ ਸ਼ਹਿਰ ਦੇ ਫਾਟਕ ਦੇ ਮੈਦਾਨ ਵਿੱਚ ਉਨ੍ਹਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਅਰ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਲੋਕਾਂ ਉੱਤੇ ਫ਼ੌਜੀ ਸਰਦਾਰ ਨਿਯੁਕਤ ਕੀਤੇ ਅਤੇ ਸ਼ਹਿਰ ਦੇ ਫਾਟਕ ਦੇ ਮੈਦਾਨ ਵਿੱਚ ਉਨ੍ਹਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਦੇ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਅਤੇ ਆਖਿਆ,