2 Chronicles 32:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਜੋ ਆਪਣੀ ਫ਼ੌਜ ਸਮੇਤ ਸੀ, ਲਕੀਸ਼ ਦੇ ਸਾਹਮਣੇ ਡੇਰੇ ਲਾ ਲਏ ਤਾਂ ਜੋ ਵੈਰੀਆਂ ਨੂੰ ਹਰਾ ਸੱਕਣ। ਫ਼ਿਰ ਸਨਹੇਰੀਬ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਅਤੇ ਸਾਰੇ ਯਹੂਦਾਹ ਦੇ ਲੋਕਾਂ ਜੋ ਯਰੂਸ਼ਲਮ ਵਿੱਚ ਸਨ, ਕੋਲ ਆਪਣੇ ਹਲਕਾਰੇ ਭੇਜੇ। ਉਸ ਦੇ ਹਲਕਾਰਿਆਂ ਕੋਲ ਪਾਤਸ਼ਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਯਹੂਦੀਆਂ ਲਈ ਸੰਦੇਸ਼ਾ ਸੀ ਜੋ ਉਹ ਲੈ ਕੇ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਮਗਰੋਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਜੋ ਆਪਣੇ ਸਾਰੇ ਮਹੈਣ ਸਣੇ ਲਕੀਸ਼ ਦੇ ਸਾਹਮਣੇ ਡੇਰੇ ਲਾਈ ਪਿਆ ਸੀ ਆਪਣੇ ਨੌਕਰ ਯਰੂਸ਼ਲਮ ਵੱਲ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਕੋਲ ਅਤੇ ਸਾਰੇ ਯਹੂਦਾਹ ਕੋਲ ਜੋ ਯਰੂਸ਼ਲਮ ਵਿੱਚ ਸਨ ਏਹ ਆਖਣ ਲਈ ਘੱਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਮਗਰੋਂ ਅੱਸ਼ੂਰ ਦੇ ਰਾਜਾ ਸਨਹੇਰੀਬ ਨੇ ਜੋ ਆਪਣੇ ਸਾਰੇ ਮਹੈਣ ਸਣੇ ਲਾਕੀਸ਼ ਦੇ ਸਾਹਮਣੇ ਡੇਰੇ ਲਾਈ ਬੈਠਾ ਸੀ ਆਪਣੇ ਨੌਕਰ ਯਰੂਸ਼ਲਮ ਵੱਲ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਕੋਲ ਅਤੇ ਸਾਰੇ ਯਹੂਦਾਹ ਦੇ ਕੋਲ ਜੋ ਯਰੂਸ਼ਲਮ ਵਿੱਚ ਸਨ ਇਹ ਆਖਣ ਲਈ ਭੇਜੇ