2 Chronicles 33:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਘਟਨਾ ਉਪਰੰਤ ਮਨੱਸ਼ਹ ਨੇ ਦਾਊਦ ਦੇ ਸ਼ਹਿਰ ਬਾਹਰ ਵੱਲ ਇੱਕ ਕੰਧ ਬਣਵਾਈ। ਇਹ ਦੀਵਾਰ ਗੀਹੋਨ ਦੇ ਪੱਛਮ ਵੱਲ ਕਿਦਰੋਨ ਵਾਦੀ ਵਿੱਚੋਂ ਮੱਛੀ ਫ਼ਾਟਕ ਦੇ ਪ੍ਰਵੇਸ਼ ਦੁਆਰ ਅਤੇ ਓਫ਼ਲ ਪਹਾੜੀ ਦੇ ਦੁਆਲੇ ਨੂੰ ਘੇਰਦੀ ਸੀ। ਇਹ ਦੀਵਾਰ ਉਸ ਨੇ ਬੜੀ ਉੱਚੀ ਬਣਾਈ। ਫ਼ਿਰ ਉਸ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਅਫ਼ਸਰ ਚੁਣੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਤੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛਲੀ ਫਾਟਕ ਦੇ ਲਾਂਘੇ ਤੀਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫੌਜੀ ਸਰਦਾਰ ਮੁਕੱਰਰ ਕੀਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛੀ ਫਾਟਕ ਦੇ ਲਾਂਘੇ ਤੱਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫ਼ਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫ਼ੌਜੀ ਸਰਦਾਰ ਨਿਯੁਕਤ ਕੀਤੇ