2 Chronicles 34:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਆਖਿਆ, “ਜਾਓ ਅਤੇ ਮੇਰੇ ਵੱਲੋਂ ਅਤੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ, ਇਸ ਪੋਥੀ ਦੀਆਂ ਗੱਲਾਂ ਦੇ ਬਾਰੇ, ਜੋ ਲੱਭੀ ਹੈ, ਯਹੋਵਾਹ ਤੋਂ ਪੁੱਛ ਗਿੱਛ ਕਰੋ ਕਿਉਂ ਕਿ ਯਹੋਵਾਹ ਦੀ ਭਾਰੀ ਕਰੋਪੀ ਸਾਡੇ ਉੱਪਰ ਹੋਈ ਹੈ ਕਿਉਂ ਜੋ ਸਾਡੇ ਵੱਡੇਰਿਆਂ ਨੇ ਯਹੋਵਾਹ ਦੇ ਬਚਨਾਂ ਦਾ ਪਾਲਨ ਨਹੀਂ ਕੀਤਾ। ਸਾਡੇ ਪੁਰਖਿਆਂ ਨੇ, ਜਿਵੇਂ ਇਸ ਪੋਥੀ ਵਿੱਚ ਹੁਕਮ ਸੀ ਕਰਨ ਦਾ ਉਵੇਂ ਨਹੀਂ ਕੀਤਾ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਾਓ ਅਰ ਮੇਰੀ ਵੱਲੋਂ ਅਰ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਏਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਡੋਹਲਿਆ ਗਿਆ ਹੈ ਏਸ ਲਈ ਭਈ ਸਾਡੇ ਪਿਉ ਦਾਦਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਏਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜਾਓ ਅਤੇ ਮੇਰੀ ਵੱਲੋਂ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਸਾਡੇ ਪੁਰਖਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ