2 Chronicles 34:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਮਿਲਾਵਾਂਗਾ ਪਰ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਜਾਵੇਂਗਾ। ਜੋ ਵੀ ਕਰੋਪੀ ਮੈਂ ਇਸ ਥਾਂ ਤੇ ਅਤੇ ਇਨ੍ਹਾਂ ਲੋਕਾਂ ਉੱਪਰ ਲਿਆਵਾਂਗਾ, ਤੈਨੂੰ ਉਹ ਨਹੀਂ ਵੇਖਣੀ-ਭੋਗਣੀ ਪਵੇਗੀ, ਕਿਉਂ ਕਿ ਤੂੰ ਮੇਰੇ ਅਧੀਨ ਹੋਇਆ ਹੈਂ!’” ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕ ਇਹ ਸੁਨੇਹਾ ਲੈ ਕੇ ਪਾਤਸ਼ਾਹ ਯੋਸੀਯਾਹ ਕੋਲ ਵਾਪਸ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਤੈਨੂੰ ਤੇਰੇ ਪਿਉ ਦਾਦਿਆਂ ਨਾਲ ਮਿਲਾਵਾਂਗਾ ਅਤੇ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ ਅਤੇ ਸਾਰੀ ਬੁਰਿਆਈ ਨੂੰ ਜੋ ਮੈਂ ਏਸ ਥਾਂ ਅਤੇ ਏਸ ਦੇ ਵਾਸੀਆਂ ਦੇ ਉੱਤੇ ਲਿਆਉਣ ਵਾਲਾ ਹਾਂ ਤੇਰੀਆਂ ਅੱਖਾਂ ਨਹੀਂ ਵੇਖਣਗੀਆਂ ਓਹ ਫੇਰ ਪਾਤਸ਼ਾਹ ਕੋਲ ਸੁਨੇਹਾ ਲਿਆਏ ਉਹ ਫਿਰ ਪਾਤਸ਼ਾਹ ਕੋਲ ਇਹ ਸੁਨੇਹਾ ਲਿਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਮਿਲਾਵਾਂਗਾ ਅਤੇ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ ਅਤੇ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਲਿਆਉਣ ਵਾਲਾ ਹਾਂ ਤੇਰੀਆਂ ਅੱਖਾਂ ਨਹੀਂ ਵੇਖਣਗੀਆਂ। ਉਹ ਫੇਰ ਰਾਜੇ ਕੋਲ ਇਹ ਸੁਨੇਹਾ ਲਿਆਏ।