2 Chronicles 34:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਆਪਣੀ ਥਾਂ ਤੇ ਖੜ੍ਹਾ ਹੋਇਆ ਅਤੇ ਉਸ ਨੇ ਯਹੋਵਾਹ ਦੇ ਨਾਲ ਇੱਕ ਇਕਰਾਰਨਾਮਾ ਬੰਨ੍ਹਿਆ। ਉਸ ਨੇ ਇਹ ਨੇਮ ਕੀਤਾ ਕਿ ਅਸੀਂ ਯਹੋਵਾਹ ਦੇ ਕਹੇ ਅਨੁਸਾਰ ਤੁਰਾਂਗੇ ਅਤੇ ਉਸ ਦੇ ਹੁਕਮ ਉਸਦੀਆਂ ਸਿੱਖਿਆਵਾਂ ਅਤੇ ਉਸ ਦੀਆਂ ਬਿਧੀਆਂ ਦੀਆਂ ਆਪਣੇ ਤਨ-ਮਨ ਨਾਲ ਪਾਲਨਾ ਕਰਾਂਗੇ। ਉਸ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਨੂੰ ਤਹਿ ਦਿਲੋਂ ਮੰਨ ਕੇ ਉਸ ਉੱਪਰ ਪੂਰਨੇ ਪਾਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖਲੋਤਾ ਅਤੇ ਯਹੋਵਾਹ ਦੇ ਅੱਗੇ ਨੇਮ ਬੰਨ੍ਹਿਆ ਭਈ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਰ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪਾਲਨਾ ਕਰਾਂਗੇ ਅਰ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖਿਆ ਹੋਈਆਂ ਹਨ ਪੂਰਾ ਕਰਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖੜ੍ਹਾ ਹੋਇਆ ਅਤੇ ਯਹੋਵਾਹ ਦੇ ਅੱਗੇ ਨੇਮ ਬੰਨਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਆਪਣੀ ਸਾਰੀ ਜਾਨ ਨਾਲ ਪਾਲਣਾ ਕਰਾਂਗੇ ਅਤੇ ਉਸ ਦੇ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ