2 Chronicles 34:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਜੋ ਵੱਖ-ਵੱਖ ਧਰਤੀਆਂ ਦੇ ਦੇਵਤਿਆਂ ਦੀਆਂ ਮੂਰਤਾਂ ਇਕੱਠੀਆਂ ਕੀਤੀਆਂ ਹੋਈਆਂ ਸਨ, ਯੋਸੀਯਾਹ ਨੇ ਉਨ੍ਹਾਂ ਸਭਨਾਂ ਨੂੰ ਨਸ਼ਟ ਕਰ ਦਿੱਤਾ ਅਤੇ ਇਸਰਾਏਲੀਆਂ ਨੂੰ ਆਪਣੇ ਯਹੋਵਾਹ ਪਰਮੇਸ਼ੁਰ ਦੀ ਸੇਵਾ ਵਿੱਚ ਲਾ ਦਿੱਤਾ। ਫ਼ਿਰ ਜਦੋਂ ਤੀਕ ਯੋਸੀਯਾਹ ਜਿੰਦਾ ਰਿਹਾ, ਲੋਕ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਸੇਵਾ ਵਿੱਚ ਲੱਗੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੋਸੀਯਾਹ ਨੇ ਇਸਰਾਏਲੀਆਂ ਦੀ ਸਾਰੀ ਧਰਤੀ ਵਿੱਚੋਂ ਘਿਣਾਉਣੀਆਂ ਚੀਜ਼ਾਂ ਨੂੰ ਦੂਰ ਕੀਤਾ ਅਤੇ ਇਸਰਾਏਲੀ ਜਿਹੜੇ ਹਾਜ਼ਰ ਸਨ ਉਨ੍ਹਾਂ ਤੋਂ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਾਈ ਅਤੇ ਓਹ ਉਸ ਦੀ ਸਾਰੀ ਉਮਰ ਤੀਕ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਮਗਰ ਚੱਲਣ ਤੋਂ ਨਾ ਹਟੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯੋਸ਼ੀਯਾਹ ਨੇ ਇਸਰਾਏਲੀਆਂ ਦੀ ਸਾਰੀ ਧਰਤੀ ਵਿੱਚੋਂ ਘਿਣਾਉਣੀਆਂ ਚੀਜ਼ਾਂ ਨੂੰ ਦੂਰ ਕੀਤਾ ਅਤੇ ਇਸਰਾਏਲੀ ਜਿਹੜੇ ਹਾਜ਼ਰ ਸਨ ਉਨ੍ਹਾਂ ਤੋਂ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਾਈ ਅਤੇ ਉਹ ਉਸ ਦੀ ਸਾਰੀ ਉਮਰ ਤੱਕ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮਗਰ ਚੱਲਣ ਤੋਂ ਨਾ ਹਟੇ।