2 Chronicles 35:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਨਕੋ ਨੇ ਯੋਸੀਯਾਹ ਕੋਲ ਹਲਕਾਰੇ ਭੇਜੇ। ਉਨ੍ਹਾਂ ਕਿਹਾ, “ਹੇ ਯਹੂਦਾਹ ਦੇ ਪਾਤਸ਼ਾਹ ਯੋਸੀਯਾਹ! ਇਸ ਜੰਗ ਵਿੱਚ ਤੇਰਾ ਕੀ ਕੰਮ? ਮੈਂ ਤੇਰੇ ਵਿਰੁੱਧ ਲੜਨ ਨਹੀਂ ਆਇਆ, ਮੈਂ ਤਾਂ ਆਪਣੇ ਦੁਸ਼ਮਨ ਨਾਲ ਲੜਨ ਲਈ ਆਇਆ ਹਾਂ। ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ ਸੋ ਤੂੰ ਪਰਮੇਸ਼ੁਰ ਦੇ ਵਿਰੁੱਧ, ਜਿਹੜਾ ਕਿ ਮੇਰੇ ਅੰਗ ਸੰਗ ਹੈ, ਟਾਕਰਾ ਨਾ ਕਰ ਕਿਤੇ ਅਜਿਹਾ ਨਾ ਹੋਵੇ ਕਿ ਉਹ ਤੈਨੂੰ ਮਾਰ ਸੁੱਟੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਹਦੇ ਕੋਲ ਦੂਤਾਂ ਦੇ ਰਾਹੀਂ ਅਖਵਾ ਘੱਲਿਆ ਕਿ ਹੇ ਯਹੂਦਾਹ ਦੇ ਪਾਤਸ਼ਾਹ, ਤੇਰੇ ਨਾਲ ਮੇਰਾ ਕੀ ਕੰਮ? ਮੈਂ ਅੱਜ ਦੇ ਦਿਨ ਤੇਰੇ ਉੱਤੇ ਨਹੀਂ, ਸਗੋਂ ਇੱਕ ਹੋਰ ਘਰਾਣੇ ਉੱਤੇ ਚੜ੍ਹਾਈ ਕਰ ਰਿਹਾ ਹਾਂ ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ, ਸੋ ਤੂੰ ਪਰਮੇਸ਼ੁਰ ਦੇ ਵਿਰੁੱਧ ਜਿਹੜਾ ਮੇਰੇ ਅੰਗ ਸੰਗ ਹੈ ਟਾਕਰਾ ਨਾ ਕਰ ਮਤੇ ਉਹ ਤੈਨੂੰ ਮਾਰ ਸੁੱਟੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਹ ਦੇ ਕੋਲ ਦੂਤਾਂ ਦੇ ਰਾਹੀਂ ਸੰਦੇਸ਼ ਭੇਜਿਆ ਕਿ ਹੇ ਯਹੂਦਾਹ ਦੇ ਪਾਤਸ਼ਾਹ, ਤੇਰੇ ਨਾਲ ਮੇਰਾ ਕੀ ਕੰਮ? ਮੈਂ ਅੱਜ ਦੇ ਦਿਨ ਤੇਰੇ ਉੱਤੇ ਨਹੀਂ, ਸਗੋਂ ਇੱਕ ਹੋਰ ਘਰਾਣੇ ਉੱਤੇ ਚੜ੍ਹਾਈ ਕਰ ਰਿਹਾ ਹਾਂ ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ, ਸੋ ਤੂੰ ਪਰਮੇਸ਼ੁਰ ਦੇ ਵਿਰੁੱਧ ਜਿਹੜਾ ਮੇਰੇ ਅੰਗ-ਸੰਗ ਹੈ ਟਾਕਰਾ ਨਾ ਕਰ ਮਤੇ ਉਹ ਤੈਨੂੰ ਮਾਰ ਸੁੱਟੇ