2 Chronicles 9:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਮੇਜ਼ ਤੇ ਸਜੇ ਭੋਜਨ ਨੂੰ ਵੇਖਿਆ ਉਸ ਦੇ ਕਾਰਜ ਅਧਿਕਾਰੀਆਂ ਦੀ ਆਓ-ਭਗਤ ਹੁੰਦੀ ਵੇਖੀ। ਉਸ ਨੇ ਇਹ ਵੀ ਵੇਖਿਆ ਕਿ ਉਸ ਦੇ ਨੌਕਰ ਕਿਵੇਂ ਦੀ ਪੋਸ਼ਾਕ ਪਾਂਦੇ ਅਤੇ ਕਿਹੋ ਜਿਹਾ ਕੰਮ ਕਰਦੇ ਹਨ। ਉਸ ਨੇ ਸੁਲੇਮਾਨ ਦੇ ਸਾਕੀ ਅਤੇ ਉਨ੍ਹਾਂ ਦੀ ਪੋਸ਼ਾਕ ਨੂੰ ਵੀ ਵੇਖਿਆ। ਜਦ ਉਸ ਨੇ ਪਰਮੇਸੁਰ ਦੇ ਮੰਦਰ ਵੱਲ ਉਸ ਦੇ ਰਾਹ ਤੇ ਜਲੂਸ ਵੇਖਿਆ ਉਹ ਹੈਰਾਨ ਰਹਿ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੇ ਲੰਗਰ ਦੇ ਖਾਣੇ, ਉਹ ਦੇ ਟਹਿਲੂਆਂ ਦੀ ਸੇਵਾ ਅਤੇ ਉਸ ਦੇ ਨੌਕਰਾਂ ਦੀ ਆਗਿਆ ਕਾਰੀ ਅਤੇ ਉਨ੍ਹਾਂ ਦੇ ਪਹਿਨਾਵੇ ਅਤੇ ਉਸ ਦੇ ਸਾਕੀ ਅਤੇ ਉਨ੍ਹਾਂ ਦੇ ਭੇਸ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਅਤੇ ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਨ੍ਹਾਂ ਦਾ ਪਹਿਰਾਵਾ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਵੇਖਿਆ, ਤਾਂ ਉਹ ਦੇ ਹੋਸ਼ ਉੱਡ ਗਏ