2 Corinthians 1:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਸੀਂ ਆਪਣੀਆਂ ਪ੍ਰਾਰਥਨਾ ਰਾਹੀਂ ਸਾਡੀ ਸਹਾਇਤਾ ਕਰ ਸੱਕਦੇ ਹੋ। ਫ਼ੇਰ ਅਨੇਕਾਂ ਲੋਕ ਸਾਡੇ ਲਈ ਧੰਨਵਾਦ ਦੇਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਪ੍ਰਾਰਥਨਾ ਰਾਹੀਂ ਸਾਨੂੰ ਅਸੀਸ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਵੀ ਪ੍ਰਾਰਥਨਾ ਦੇ ਰਾਹੀਂ ਸਾਡੀ ਮਦਦ ਕਰਦੇ ਰਹੋ । ਇਸ ਤਰ੍ਹਾਂ ਸਾਡੇ ਲਈ ਬਹੁਤ ਸਾਰੀਆਂ ਪ੍ਰਾਰਥਨਾਵਾਂ ਸੁਣੀਆਂ ਜਾਣਗੀਆਂ ਅਤੇ ਪਰਮੇਸ਼ਰ ਦੀ ਸਾਡੇ ਉੱਤੇ ਹੋਈ ਦਇਆ ਦੇ ਲਈ ਬਹੁਤ ਸਾਰੀਆਂ ਧੰਨਵਾਦ ਦੀਆਂ ਪ੍ਰਾਰਥਨਾਵਾਂ ਹੋਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਆਪਣੀ ਪ੍ਰਾਰਥਨਾ ਨਾਲ ਸਾਡੀ ਸਹਾਇਤਾ ਕਰੋ। ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡਾ ਉਪਰਾਲਾ ਕਰੋ ਭਈ ਉਹ ਦਾਤ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲੀ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।।
Punjabi ERV
ਅਤੇ ਤੁਸੀਂ ਆਪਣੀਆਂ ਪ੍ਰਾਰਥਨਾਵਾਂ ਰਾਹੀਂ ਸਾਡੀ ਸਹਾਇਤਾ ਕਰ ਸਕਦੇ ਹੋ। ਫ਼ੇਰ ਅਨੇਕਾਂ ਲੋਕ ਸਾਡੇ ਲਈ ਸ਼ੁਕਰਾਨਾ ਦੇਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਰਹੀਂ ਸਾਨੂੰ ਅਸੀਸ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡੀ ਸਹਾਇਤਾ ਕਰੋ ਜੋ ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے تُسی وی رَل مِل کے دُعا نال ساڈی مدد کرو گے۔ پئی جیہڑی بخشِش سانُوں بتھیریاں لوکاں دی راہِیں مِلی اوہدا شُکر وی بُہتے لوک ساڈے ولّوں کرن۔
Punjabi Standard Bible (Punjabi Standard Bible) 2023
ਤੁਸੀਂ ਵੀ ਆਪਣੀਆਂ ਪ੍ਰਾਰਥਨਾਵਾਂ ਦੁਆਰਾ ਸਾਡੀ ਸਹਾਇਤਾ ਕਰਦੇ ਰਹੋ ਤਾਂਕਿ ਸਾਡੇ ਨਮਿੱਤ ਬਹੁਤ ਸਾਰੇ ਲੋਕ ਉਸ ਕਿਰਪਾ ਦੇ ਲਈ ਧੰਨਵਾਦ ਕਰਨ ਜੋ ਬਹੁਤਿਆਂ ਦੀਆਂ ਪ੍ਰਾਰਥਨਾਵਾਂ ਦੇ ਦੁਆਰਾ ਸਾਨੂੰ ਮਿਲੀ।